Friday, November 22, 2024

Malwa

ਬਸੰਤ ਪੰਚਮੀ ਦਿਹਾੜੇ ਮੌਕੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਟਰੈਫਿਕ ਦੀ ਸੁਚਾਰੂ ਵਿਵਸਥਾ ਲਈ ਆਰੰਭੀਆਂ ਤਿਆਰੀਆਂ

February 12, 2024 11:25 AM
Daljinder Singh Pappi
ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦੇ ਦਿਹਾੜ੍ਹੇ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਟਰੈਫਿਕ ਅਧਿਕਾਰੀ ਡੀਐਸਪੀ ਕਰਨੈਲ ਸਿੰਘ ਵਿਚਾਲੇ ਸੰਗਤਾਂ ਦੇ ਆਮਦ ਨੂੰ ਵੇਖਦੇ ਪੁਖਤਾ ਇੰਤਜਾਮਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਟਰੈਫਿਕ ਅਧਿਕਾਰੀਆਂ ਨੇ ਸੰਗਤਾਂ ਦੇ ਆਉਣ ਜਾਣ ਵਾਲੇ ਰਸਤਿਆਂ ਅਤੇ ਵਾਹਨਾਂ ਦੀ ਪਾਰਕਿੰਗ ਨੂੰ ਲੈ ਕੇ ਨਿਸ਼ਾਨਦੇਹੀ ਕੀਤੀ ਗਈ। ਮੀਟਿੰਗ ਵਿਚ ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਟਰੈਫਿਕ ਅਧਿਕਾਰੀਆਂ ਨੇ ਤੈਅ ਕੀਤਾ ਕਿ ਮੱਥਾ ਟੇਕਣ ਪੁੱਜਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਦੌਰਾਨ ਗੱਲਬਾਤ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਗੁਰੂ ਘਰ ਪ੍ਰਤੀ ਆਸਥਾ ਰੱਖਣ ਵਾਲੀਆਂ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਪੁੱਜਦੀਆਂ ਹਨ, ਜਿਸ ਕਾਰਨ ਸੰਗਤਾਂ ਦੇ ਆਉਣ ਜਾਣ ਸਮੇਂ ਆਉਂਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਆਮਦ ਦੇ ਨਾਲ ਨਾਲ ਕਾਰਾਂ ਅਤੇ ਵਾਹਨਾਂ ਦੀ ਪਾਰਕਿੰਗ ਨੂੰ ਲੈ ਕੇ ਵਿਵਸਥਾ ਕੀਤੀ ਜਾ ਰਹੀ ਤਾਂ ਕਿ ਟਰੈਫਿਕ ਨੂੰ ਸੁਚਾਰੂ ਰੱਖਿਆ ਜਾ ਸਕੇ। 
 
 
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਰਨੈਲ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਤੋਂ ਪਹਿਲਾਂ ਸੰਗਤਾਂ ਦੇ ਆਉਣ ਜਾਣ ਲਈ ਵਾਹਨਾਂ ਦੀ ਪਾਰਕਿੰਗ ਲਈ ਵਿਵਸਥਾ ਕਰ ਦਿੱਤੀ ਜਾਵੇਗੀ। ਉਨ੍ਹਾਂ ਖੁਦ ਅੱਜ ਵੱਖ ਵੱਖ ਥਾਵਾਂ ’ਤੇ ਜਾ ਕੇ ਵੇਖਿਆ ਕਿ ਕਿਸ ਪਾਸੇ ਤੋਂ ਸੰਗਤ ਨੇ ਆਉਣਾ ਹੈ ਅਤੇ ਵਾਹਨਾਂ ਦੀ ਪਾਰਕਿੰਗ ਕਿੱਥੇ ਸਹੀ ਢੰਗ ਨਾਲ ਹੋ ਸਕਦੀ ਹੈ। ਇਸ ਉਪਰੰਤ ਡੀਐਸਪੀ ਟਰੈਫਿਕ ਕਰਨੈਲ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਟਰੈਫਿਕ ਨੂੰ ਸੁਚਾਰੂ ਰੱਖਣ ਲਈ ਪੁਖਤਾ ਇੰਤਜਾਮ ਕੀਤੇ ਜਾਣਗੇ ਤਾਂ ਕਿ ਸੰਗਤਾਂ ਨੂੰ ਲੱਗੇ ਟਰੈਫਿਕ ਜਾਮ ਤੋਂ ਨਿਜ਼ਾਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਰਹਿੰਦ-ਫਤਿਹਗੜ੍ਹ ਸਾਹਿਬ ਤੋਂ ਆਉਣ ਵਾਲੀਆਂ ਸੰਗਤਾਂ ਲਈ ਅਨਾਜ ਮੰਡੀ ਦੇ ਨੇੜੇ ਤੇੜੇ ਵਾਹਨਾਂ ਲਈ ਪਾਰਕਿੰਗ ਕੀਤੀ ਜਾਵੇਗੀ, ਇਸੇ ਤਰ੍ਹਾਂ ਨਾਭਾ, ਮਾਲੇਰਕੋਟਲਾ ਵਾਲੇ ਪਾਸੇ ਤੋਂ ਆਉਂਦੀ ਸੰਗਤ ਲਈ ਗੁਰਦੁਆਰਾ ਸਾਹਿਬ ਦੇ ਨੇੜੇ ਪੁੱਡਾ ਗਰਾਊਂਡ, ਸੰਗਰੂਰ, ਸਮਾਣਾ ਤੋਂ ਆਉਣ ਵਾਲੇ ਰੂਟ ਦੀ ਸੰਗਤ ਲਈ ਪਾਰਕਿੰਗ ਦੀ ਵਿਵਸਥਾ ਗੁਰਦੁਆਰਾ ਸਾਹਿਬ ਨੇੜੇ ਬਾਰਾਂਦਰੀ ਵਿਖੇ ਅਤੇ ਚੰਡੀਗੜ੍ਹ, ਰਾਜਪੁਰਾ, ਅੰਬਾਲਾ ਤੋਂ ਆਉਣ ਵਾਲੀ ਸੰਗਤ ਲਈ ਪੁਰਾਣੇ ਬੱਸ ਅੱਡੇ ਦੇ ਨੇੜੇ ਨਿਸ਼ਾਨਦੇਹੀ ਕੀਤੀ ਜਾ ਰਹੀ ਅਤੇ ਪਾਰਕਿੰਗ ਲਈ ਹੋਰਡਿੰਗ ਲਗਾਕੇ ਸੰਗਤਾਂ ਨੂੰ ਜਾਣੂੰ ਕਰਵਾ ਦਿੱਤਾ ਜਾਵੇਗਾ ਤਾਂ ਕਿ ਸੰਗਤ ਪ੍ਰੇਸ਼ਾਨ ਨਾ ਹੋਵੇ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਸੰਗਤ ਦੀ ਆਮਦ ਦੇ ਚੱਲਦਿਆਂ ਜ਼ਿਲ੍ਹਾ ਟਰੈਫਿਕ ਪ੍ਰਸ਼ਾਸਨ ਤੋਂ ਸਹਿਯੋਗ ਮਿਲ ਰਿਹਾ, ਜਿਨ੍ਹਾਂ ਨਾਲ ਤਾਲਮੇਲ ਕਰਕੇ ਬਸੰਤ ਪੰਚਮੀ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਜਸਵਿੰਦਰ ਸਿੰਘ ਬਿੱਲਾ, ਕਰਮ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਟਰੈਫਿਕ ਇੰਚਾਰਜ ਦਿਹਾਤੀ ਲਾਡੀ ਪਹਿਰੀ, ਭਾਈ ਹਜੂਰ ਸਿੰਘ, ਗੁਰਤੇਜ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ