ਸਮਾਣਾ : ਦਯਾਨੰਦ ਮਾਡਲ ਹਾਈ ਸਕੂਲ ਸਮਾਨਾ ਦੇ ਪ੍ਰਧਾਨ ਯਸਪਾਲ ਸਿੰਗਲਾ ਅਤੇ ਪ੍ਰਿੰਸੀਪਲ ਰੇਖਾ ਸਿੰਗਲਾ ਦੀ ਅਗਵਾਈ ਹੇਠ ਮਾਤਾ ਨੈਨਾ ਆਰੀਆ ਧਰਮਸ਼ਾਲਾ ਵਿਖੇ ਮਹਰਿਸ਼ੀ ਦਯਾਨੰਦ ਜੀ ਦੀ 200ਵੀ ਜਯੰਤੀ ਨੂੰ ਸਮਰਪਿਤ ਸਾਲਾਨਾ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਤੇ ਪ੍ਰਧਾਨ ਡਾਕਟਰ ਮਦਨ ਮਿੱਤਲ ਤੇ ਸਾਬਕਾ ਪ੍ਰਧਾਨ ਜੀਵਨ ਗਰਗ ਨੇ ਸਮੂਲੀਅਤ ਕੀਤੀ। ਜਿਨਾਂ ਨੇ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਇਸ ਮੌਕੇ ਗਾਇਤਰੀ ਮੰਤਰ ਦੇ ਪਾਠ ਦੇ ਜਾਪ ਉਪਰੰਤ ਸਕੂਲੀ ਬੱਚਿਆਂ ਨੇ ਵੱਖ ਵੱਖ ਸਕਿੱਟਾਂ, ਕੋਰੀਓਗਰਾਫੀ, ਗਿੱਧੇ ਅਤੇ ਭੰਗੜੇ ਰਾਹੀਂ ਸਮਾਗਮ ਵਿੱਚ ਬੈਠੇ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਦੇ ਪ੍ਰਧਾਨ ਯਸ਼ਪਾਲ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਣਾ ਦਾ ਇਕ ਅਜਿਹਾ ਸਕੂਲ ਹੈ ਜਿੱਥੇ ਗਰੀਬ ਬੱਚਿਆਂ ਨੂੰ ਬਹੁਤ ਘੱਟ ਫੀਸਾਂ ਤੇ ਪੜ੍ਹਾਇਆ ਜਾਂਦਾ ਹੈ ਇਸ ਸਕੂਲ ਵਿੱਚ ਜਿਆਦਾਤਰ ਗਰੀਬ ਪਰਿਵਾਰਾਂ ਦੇ ਬੱਚੇ ਹੀ ਪੜ੍ਹਦੇ ਹਨ ਅਤੇ ਇਸ ਸਕੂਲ ਦਾ ਨਤੀਜਾ ਹਰ ਸਾਲ ਸਕੂਲੀ ਅਧਿਆਪਕਾਂ ਦੀ ਮਿਹਨਤ ਸਦਕਾ ਬਹੁਤ ਸ਼ਾਨਦਾਰ ਆਉਂਦਾ ਹੈ ਅਤੇ ਇਸ ਸਕੂਲ ਦੇ ਬੱਚੇ ਬੋਰਡ ਦੀਆਂ ਕਲਾਸਾਂ ਵਿੱਚ ਮੈਰਿਟ ਵਿੱਚ ਆਉਂਦੇ ਹਨ ਉਹਨਾਂ ਦੱਸਿਆ ਕਿ ਇਸ ਸਕੂਲ ਦੀ ਪ੍ਰਿੰਸੀਪਲ ਮੈਡਮ ਰੇਖਾ ਸਿਗਲਾ ਅਤੇ ਸਾਰੇ ਸਕੂਲ ਦਾ ਸਟਾਫ ਮਿਹਨਤੀ ਤੇ ਤਜਰਬੇਕਾਰ ਹੈ ਜਿਸ ਦੀ ਬਤੌਲਤ ਸਕੂਲ ਦਾ ਨਤੀਜਾ ਹਰ ਸਾਲ ਬਹੁਤ ਵਧੀਆ ਰਹਿੰਦਾ ਹੈ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਸਕੂਲੀ ਬੱਚਿਆਂ ਵੱਲੋਂ ਬਹੁਤ ਵਧੀਆ ਪ੍ਰੋਗਰਾਮ ਪੇਸ਼ ਕੀਤਾ ਹੈ ਇਸ ਲਈ ਸਕੂਲ ਦੇ ਪ੍ਰਧਾਨ ਸ੍ਰੀ ਯਸਪਾਲ ਸਿੰਗਲਾ, ਪ੍ਰਿੰਸੀਪਲ ਰੇਖਾ ਸਿੰਗਲਾ ਅਤੇ ਸਕੂਲ ਦਾ ਸਾਰਾ ਸਟਾਫ ਵਧਾਈ ਦੇ ਪਾਤਰ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਇਸ ਪ੍ਰੋਗਰਾਮ ਵਿੱਚ ਇਕੱਤਰ ਹੋਏ ਸਾਰੇ ਲੋਕਾਂ ਨੂੰ ਕਿਹਾ ਕਿ ਸਾਨੂੰ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਉਣਾ ਚਾਹੀਦਾ ਹੈ ਅਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਇਹ ਬੱਚੇ ਨਸ਼ਿਆਂ ਵੱਲੋਂ ਬੱਚੇ ਰਹਿਣ ਅਤੇ ਪੜ੍ ਲਿਖ ਕੇ ਵਧੀਆ ਨਾਗਰਿਕ ਬਣਨ ਅਤੇ ਚੰਗੇ ਅਹੁਦਿਆਂ ਤੇ ਲੱਗ ਕੇ ਸਮਾਜ ਦੀ ਸੇਵਾ ਕਰਨ । ਇਸ ਮੌਕੇ ਉਹਨਾਂ ਨੇ ਆਪਣੇ ਹੱਥੀ ਬੱਚਿਆਂ ਨੂੰ ਇਨਾਮ ਵੀ ਤਕਸੀਮ ਕੀਤੇ । ਸਟੇਜ ਸੈਕਟਰੀ ਦੀ ਸੇਵਾ ਮੈਡਮ ਕੰਚਨ ਵੋਹਰਾ ਨੇ ਬਾਖੂਬੀ ਨਾਲ ਨਿਭਾਈ ਇਸ ਮੌਕੇ ਸਕੂਲੀ ਬੱਚੇ, ਉਹਨਾਂ ਦੇ ਮਾਤਾ ਪਿਤਾ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।