ਪਟਿਆਲਾ : ਪਟਿਆਲਾ ਵਿਚ 438 ਦੇ ਕਰੀਬ ਸੱਜਰੇ ਕਰੋਨਾ ਦੀ ਲਾਗ ਦੇ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੁੱਲ ਕਰੋਨਾ ਪਾਜ਼ੇਟਿਵ ਮਾਮਲੇ 30016 ਹੋ ਗਏ ਹਨ। ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 353 ਦੇ ਕਰੀਬ ਕੋਵਿਡ ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਕੁੱਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 25866 ਹੋ ਗਈ ਹੈ। ਡਾ. ਸਤਿੰਦਰ ਸਿੰਘ ਅਨੁਸਾਰ ਇਸ ਸਮੇਂ ਜ਼ਿਲ੍ਰੇ ਵਿਚ 3443 ਮਾਮਲੇ ਐਕਟਿਵ ਹਨ ਅਤੇ 712 ਮੌਤਾਂ ਹੋ ਚੁੱਕੀਆਂ ਹਨ।
ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵਿੱਚ ਤਫ਼ਸੀਲ ਅਨੁਸਾਰ ਮਾਮਲਿਆਂ ਦੀ ਗਿਣਤੀ ਇਸ ਤਰ੍ਹਾਂ ਹੈ : ਪਟਿਆਲਾ ਸ਼ਹਿਰੀ ਵਿਚ 271, ਨਾਭਾ ਤੋਂ 27, ਰਾਜਪੁਰਾ ਤੋਂ 25, ਸਮਾਣਾ ਤੋਂ 25, ਬਲਾਕ ਭਾਦਸੋਂ ਤੋਂ 14, ਬਲਾਕ ਕੌਲੀ ਤੋਂ 22, ਦੂਧਨਸਾਧਾਂ ਤੋਂ 16, ਮਾਮਲੇ ਸਾਹਮਣੇ ਆਏ ਹਨ।
ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਅਲੁਸਾਰ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਲਗਾਏ ਗਏ ਕੈਂਪਾਂ ਵਿਚ ਕੁੱਲ 5953 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ।