Friday, November 22, 2024

Chandigarh

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡਾਂ ਵਿਚ ਲਾਏ ਕੈਂਪ 

February 12, 2024 04:01 PM
SehajTimes
ਮੋਹਾਲੀ : ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਮੋਹਾਲੀ ਦੇ ਚੱਪੜਚਿੜੀ ਕਲਾਂ, ਚੱਪੜਚਿੜੀ ਖੁਰਦ, ਬਲਿਆਲੀ ਅਤੇ ਬੱਲੋਮਾਜਰਾ ਪਿੰਡਾਂ ਵਿਚ ਕੈਂਪ ਲਗਾਇਆ ਗਿਆ ਜਿਸ ਦਾ ਕਾਫ਼ੀ ਲੋਕਾਂ ਨੇ ਲਾਭ ਲਿਆ। ਇਸ ਕੈਂਪ ਵਿਚ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ ਜਿਨ੍ਹਾਂ ਵਲੋਂ ਲੋਕਾਂ ਦੇ ਕੰਮਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ। ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਕਿਹਾ ਕਿ ‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ ਅਤੇ ਇੱਕ ਹੀ ਜਗ੍ਹਾ ’ਤੇ ਇਕੱਠੇ ਹੋ ਸਰਕਾਰੀ ਅਧਿਕਾਰੀ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਮੁਹਿੰਮ ਤਹਿਤ ਮੋਹਾਲੀ ਦੇ ਹਰੇਕ ਪਿੰਡ ਅਤੇ ਵਾਰਡ ਵਿਚ ਕੈਂਪ ਲਗਾਏ ਜਾ ਰਹੇ ਹਨ ਅਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੋ ਵੀ ਉਨ੍ਹਾਂ ਦੇ ਕੰਮ ਹੋਣ ਵਾਲੇ ਹਨ ਉਹ ਕੈਂਪਾਂ ’ਚ ਆ ਕੇ ਕਰਵਾਉਣ। ਕੈਂਪ ਵਿੱਚ 44 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ