Friday, November 22, 2024

Chandigarh

ਮਾਰਕਫੈੱਡ ਵਲੋਂ ਬਾਰਦਾਨੇ ਦੀ ਵੰਡ ਵਿੱਚ ਬੇਨਿਯਮੀਆਂ ਕਰਨ ਦੇ ਮਾਮਲੇ ਵਿੱਚ ਗੋਨਿਆਣਾ ਦਾ ਏ.ਐਫ.ਓ. ਮੁਅੱਤਲ

April 24, 2021 07:37 PM
SehajTimes
ਚੰਡੀਗੜ, : ਮੌਜੂਦਾ ਸਮੇਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਬਾਰਦਾਨੇ (ਬੋਰੀਆਂ) ਦੀ ਵੰਡ ਵਿੱਚ ਕੀਤੀਆਂ ਬੇਨਿਯਮੀਆਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਮਾਰਕਫੱੈਡ ਦੇ ਮੈਨੇਜਿੰਗ ਡਾਇਰੈਕਟਰ ਨੇ ਅੱਜ ਗੋਨਿਆਣਾ ਸ਼ਾਖਾ ਦਫ਼ਤਰ ਦੇ ਏ.ਐਫ.ਓ.  ਹਰਸਿਮਰਨਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਮਾਰਕਫੈਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰੁਨ ਰੂਜਮ ਨੇ ਦੱਸਿਆ ਕਿ ਬਾਰਦਾਨੇ ਦੀ ਵੰਡ ਵਿੱਚ ਹੋਈਆਂ ਬੇਨਿਯਮੀਆਂ ਵਿੱਚ ਸ਼ਾਮਲ ਹੋਣ ਸਬੰਧੀ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਅਧਾਰ ‘ਤੇ ਏ.ਐਫ.ਓ. ਹਰਸਿਮਰਨਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
 
ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਭਾਗ ਵਲੋਂ ਕਿਸੇ ਵੀ ਜਨਤਕ ਕੰਮ ਵਿੱਚ ਕੋਈ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
 
 ਇਸ ਦੌਰਾਨ ਸ੍ਰੀ ਸੁਖਦੀਪ ਸਿੰਘ, ਐਸ.ਬੀ.ਓ, ਸ਼ਾਖਾ ਦਫਤਰ  ਸ੍ਰੀ ਚਮਕੌਰ ਸਾਹਿਬ ਜਿਲਾ ਰੂਪਨਗਰ ਦਾ ਤਬਾਦਲਾ ਕਰਕੇ ਸ਼ਾਖਾ ਦਫਤਰ ਗੋਨਿਆਣਾ ਵਿਖੇ ਤਾਇਨਾਤ ਕੀਤਾ ਗਿਆ ਹੈ। ਜਦਕਿ ਸ੍ਰੀ ਚਮਕੌਰ ਸਾਹਿਬ, ਬ੍ਰਾਂਚ ਦਫਤਰ ਦੇ ਐਫ.ਓ (ਜੀ) ਸ੍ਰੀ ਹਰਭਜਨ ਸਿੰਘ ਹੁਣ ਸ਼ਾਖਾ ਦਫ਼ਤਰ ਸ੍ਰੀ ਚਮਕੌਰ ਸਾਹਿਬ ਦੇ  ਇੰਚਾਰਜ ਵਜੋਂ ਕੰਮ ਕਰਨਗੇ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕਣਕ ਦੀ ਖਰੀਦ ਲਈ 900 ਤੋਂ ਵਧੇਰੇ ਅਧਿਕਾਰੀ ਤੇ ਕਰਮਚਾਰੀ ਤਾਇਨਾਤ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Covid-19 Update : ਪਟਿਆਲਾ ਵਿਖੇ 438 ਨਵੇਂ ਮਾਮਲੇ ਸਾਹਮਣੇ ਆਏ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਲਲਿਤ ਬਹਿਲ ਦੇ ਅਕਾਲ ਚਲਾਣੇ ਉਪਰ ਅਫ਼ਸੋਸ ਪ੍ਰਗਟਾਇਆ

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ