Thursday, November 21, 2024

Chandigarh

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅਨਾਜ ਮੰਡੀ ਘਪਲੇਬਾਜ਼ੀ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ

February 12, 2024 05:47 PM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਠੇਕੇਦਾਰ ਪ੍ਰੇਮ ਚੰਦ, ਠੇਕੇਦਾਰ ਵਿਸ਼ੂ ਮਿੱਤਲ, ਠੇਕੇਦਾਰ ਯੋਗੇਸ਼ ਗੁਪਤਾ, ਠੇਕੇਦਾਰ ਰਾਜੀਵ ਕੁਮਾਰ ਅਤੇ ਭਾਗ ਰੋਡ ਲਾਈਨਸ ਟਰਾਂਸਪੋਰਟ ਦੇ ਮਾਲਕ ਰਮਨਦੀਪ ਸਿੰਘ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਤਹਿਤ ਥਾਣਾ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਵਿਖੇ ਦਰਜ ਕੀਤਾ ਗਿਆ ਹੈ। 
ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਸਾਲ 2019-20 ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਅਨਾਜ ਦੀ ਢੋਆ-ਢੁਆਈ ਲਈ ਜਾਅਲਸਾਜ਼ੀ ਨਾਲ ਟੈਂਡਰ ਹਾਸਲ ਕੀਤੇ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਟੈਂਡਰ ਲੈਣ ਲਈ ਅਜਿਹੇ ਵਾਹਨਾਂ ਦੀਆਂ ਜਾਅਲੀ ਸੂਚੀਆਂ ਪੇਸ਼ ਕੀਤੀਆਂ ਜੋ ਅਨਾਜ ਦੀ ਢੋਆ-ਢੁਆਈ ਨਹੀਂ ਕਰ ਸਕਦੇ ਸਨ ਜਿਵੇਂ ਕਿ ਪਿਕਅੱਪ ਵੈਨ, ਮੋਟਰਸਾਈਕਲ, ਸਕੂਟਰ ਆਦਿ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਵੱਲੋਂ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਸਰਕਾਰੀ ਪੈਸੇ ਦਾ ਗਬਨ ਵੀ ਕੀਤਾ ਗਿਆ। ਵਿਭਾਗ ਨੇ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਬਿੱਲ ਪਾਸ ਕਰਕੇ ਠੇਕੇਦਾਰਾਂ ਨੂੰ ਪੈਸੇ ਜਾਰੀ ਕਰ ਦਿੱਤੇ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਿਹਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ