ਸੁਨਾਮ : ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰੀਆਂ ਵਿੱਢ ਦਿੱਤੀਆਂ ਹਨ। ਸੋਮਵਾਰ ਨੂੰ ਸੁਨਾਮ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਰਾਜਿੰਦਰ ਦੀਪਾ ਦੀ ਅਗਵਾਈ ਹੇਠ ਵਰਕਰ ਮਿਲਣੀ ਕੀਤੀ ਗਈ ਅਤੇ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਹਲਕਾ ਇੰਚਾਰਜ ਰਾਜਿੰਦਰ ਦੀਪਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਰਾਜ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ ਸਿਰਫ਼ ਝੂਠੇ ਪ੍ਰਚਾਰ ਤੱਕ ਸਿਮਟ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਨਾਮ ਬਦਲਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਲੇਕਿਨ ਸੂਬੇ ਦੀ ਜਨਤਾ ਸਭ ਜਾਣਦੀ ਹੈ। ਬੁਲਾਰਿਆਂ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੀਆਂ ਗੁੰਮਰਾਹਕੁੰਨ ਸਕੀਮਾਂ ਬਾਰੇ ਲੋਕਾਂ ਨੂੰ ਸੁਚੇਤ ਕਰਨ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਮੁਹਾਂਦਰਾ ਖ਼ੇਤਰੀ ਪਾਰਟੀ ਅਕਾਲੀ ਦਲ ਵੱਲ ਹੋ ਰਿਹਾ ਹੈ।ਇਸ ਮੌਕੇ ਭਾਈ ਗੋਬਿੰਦ ਸਿੰਘ ਲੋਂਗੋਵਾਲ ਹਲਕਾ ਇੰਚਾਰਜ ਲਹਿਰਾ,ਬੀਬਾ ਪਰਮਜੀਤ ਕੌਰ ਵਿਰਕ ਜਿਲਾ ਪ੍ਰਧਾਨ ਇਸਤਰੀ ਅਕਾਲੀ ਦਲ , ਸੁਖਵਿੰਦਰ ਮੱਦੀ, ਦਰਸ਼ਨ ਸਿੰਘ ਚੀਮਾ, ਸਤਨਾਮ ਸਿੰਘ ਸ਼ੇਰੋਂ, ਭੁਪਿੰਦਰ ਸਿੰਘ ਢੱਡਰੀਆਂ, ਕੇਸਰ ਸਿੰਘ, ਬਲਵਿੰਦਰ ਸਿੰਘ ਅਕਬਰਪੁਰ, ਦਰਸ਼ਨ ਸਿੰਘ ਉੱਪਲੀ ਸਾਰੇ ਸਰਕਲ ਪ੍ਰਧਾਨ, ਗੁਰਮੀਤ ਲੱਲੀ, ਰਣਜੀਤ ਸਿੰਘ ਕੂਕਾ, ਕਾਲਾ ਸਿੰਘ,ਖੁਸ਼ਪਾਲ ਸਿੰਘ ਬੀਰਕਲਾਂ, ਅਮਰਜੀਤ ਸਿੰਘ ਬਡਰੁੱਖਾਂ, ਪ੍ਰਭਸ਼ਰਨ ਸਿੰਘ ਬੱਬੂ, ਮਨਜੀਤ ਕੌਰ ਬੱਲ, ਸੁਖਬੀਰ ਸਿੰਘ ਬਲਾਕ ਸੰਮਤੀ ਮੈਂਬਰ, ਨਿੱਕਾ ਸਿੰਘ ਚੀਮਾਂ, ਤਰਸੇਮ ਸਿੰਘ ਤੋਲਾਵਾਲ, ਮਦਨ ਲਾਲ ਚੀਮਾਂ ਹਾਜ਼ਿਰ ਸਨ।