ਬਰਨਾਲਾ : ਜ਼ਿਲਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਫਰੰਟ ਲਾਈਨ ਵਰਕਰਾਂ ਵਜੋਂ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।
ਇਸ ਤਹਿਤ ਖੇਤੀਬਾੜੀ ਵਿਭਾਗ ਬਰਨਾਲਾ ਦੇ ਸਮੂਹ ਫੀਲਡ ਅਤੇ ਦਫਤਰੀ ਅਮਲੇ ਨੇ ਕਰੋਨਾ ਤੋੋਂ ਬਚਾਅ ਲਈ ਕਰੋਨਾ ਵੈਕਸੀਨ ਲਵਾਈ ਹੈ। ਇਸ ਸਬੰਧੀ ਗੱਲ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਗਈ ਟੀਕਾਕਰਨ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੈਕਸੀਨੇਸ਼ਨ ਦੀ ਪਹਿਲੀ ਖੁਰਾਕ ਲੈ ਲਈ ਹੈ।
ਇਸ ਮੌਕੇ ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋੋਂ ਕਰੋੋਨਾ ਸਬੰਧੀ ਦਿੱਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋੋਏ ਖੇਤੀਬਾੜੀ ਵਿਭਾਗ ਵੱਲੋੋਂ ਕਿਸਾਨਾਂ ਨੂੰ ਝੋੋਨੇ ਦੀ ਸਿੱਧੀ ਬਿਜਾਈ, ਨਰਮੇ ਕਪਾਹ ਦੀ ਕਾਸ਼ਤ ਕਰਨ ਬਾਰੇ ਅਤੇ ਹੋੋਰ ਵਿਭਾਗੀ ਸਕੀਮਾਂ ਤੋੋਂ ਜਾਣੂ ਕਰਵਾਉਣ ਦੇ ਨਾਲ ਨਾਲ ਕਿਸਾਨਾਂ ਨੂੰ ਕਰੋੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਰੋੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।