Friday, November 22, 2024

Chandigarh

ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ

April 26, 2021 05:13 PM
SehajTimes
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕਿੱਤਾ ਮੁਖੀ ਸਿੱਖਿਆ ਵਿੱਚ ਸੁਧਾਰ ਲਿਆਉਣ ਵਾਸਤੇ ਵੋਕੇਸ਼ਨਲ ਲੈਬਜ਼ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਾਸਤੇ ਗ੍ਰਾਂਟ ਜਾਰੀ ਕਰ ਦਿੱਤੀ ਹੈ।
 
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਿੱਤਾ ਮੁਖੀ ਸਿੱਖਿਆ ਦਾ ਪੱਧਰ ਸੁਧਾਰ ਲਈ ਵੋਕੇਸ਼ਨਲ/ਐਨ.ਐਸ.ਕਿਊ.ਐਫ ਲੈਬਜ਼ ਦੀ ਕਾਇਆ-ਕਲਪ ਕਰਨ ਅਤੇ ਇਨ੍ਹਾਂ ਨੂੰ ਸਮਾਰਟ ਲੈਬਜ਼ ਵਿੱਚ ਤਬਦੀਲ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਵੇਲੇ ਸੂਬੇ ਭਰ ਦੇ 955 ਸਕੂਲਾਂ ਵਿੱਚ ਐਨ.ਐਸ.ਕਿਊ.ਐਫ ਲੈਬਜ਼ ਅਤੇ ਸਟੇਟ ਵੋਕੇਸ਼ਨਲ ਸਕੀਮ ਦੀਆਂ 450 ਲੈਬਜ਼ ਚੱਲ ਰਹੇ ਹਨ। ਇਨ੍ਹਾਂ ਲੈਬਜ਼ ਨੂੰ ਡਿਜ਼ਟਲੀ ਤੌਰ ’ਤੇ ਮਜ਼ਬੂਤ ਬਨਾਉਣ ਅਤੇ ਇਨ੍ਹਾਂ ਨੂੰ ਸਮਾਰਟ ਲੈਬਜ਼ ਵਿੱਚ ਤਬਦੀਲ ਕਰਨ ਲਈ ਵਿਭਾਗ ਨੇ ਰਣਨੀਤੀ ਬਣਾਈ ਹੈ। ਇਸ ਵਾਸਤੇ ਨਾਨ ਆਈ-ਟੀ ਟਰੇਡ ਲੈਬਜ਼ ਲਈ 66,500 ਰੁਪਏ ਅਤੇ ਆਈ.ਟੀ. ਟਰੇਡ ਲੈਬਜ਼ ਲਈ 11000 ਰੁਪਏ ਪ੍ਰਤੀ ਲੈਬਜ਼ ਗ੍ਰਾਂਟ ਪਹਿਲਾਂ ਹੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਹੁਣ ਵਿਭਾਗ ਨੇ ਇਨ੍ਹਾਂ ਲੈਬਜ਼ ਨੂੰ ਹੋਰ ਆਕਰਸ਼ਕ ਬਨਾਉਣ ਅਤੇ ਇਨ੍ਹਾਂ ਦੀ ਦਿੱਖ ਸੁਧਾਰਨ ਲਈ ਲਈ 8500 ਰੁਪਏ ਪ੍ਰਤੀ ਲੈਬਜ਼ ਦੀ ਵਿਵਸਥਾ ਕੀਤੀ ਹੈ।
 
ਬੁਲਾਰੇ ਅਨੁਸਾਰ ਵਿਭਾਗ ਨੇ ਇਸ ਰਾਸ਼ੀ ਨਾਲ ਲੈਬਜ਼ ਨੂੰ ਪੇਂਟ ਕਰਵਾਉਣ, ਦਰਵਾਜ਼ੇ-ਖਿੜਕੀਆਂ, ਫਰਨੀਚਰ ਦੇ ਰੱਖ ਰਖਾਓ ਤੋਂ ਇਲਾਵਾ ਵਾਈਟ/ਗਰੀਨ ਬੋਰਡ ਲਗਵਾਉਣ, ਅੱਗ ਬਝਾਊ ਯੰਤਰਾਂ ਅਤੇ ਅਗਜਾਸਟ ਫੈਨਜ਼, ਡੋਰ ਮੈਟ, ਦਰਵਾਜ਼ੇ-ਖਿੜਕੀਆਂ ਦੇ ਪਰਦਿਆਂ, ਸਿਲੇਬਸ ਹੈਂਡਲਰ, ਕਲੋਕ, ਅਖ਼ਬਾਰ ਪੜ੍ਹਨ ਵਾਲੇ ਸਟੈਂਡ ਦਾ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਲੈਬਜ਼ ਦੇ ਅੰਦਰ ਸਾਰੀਆਂ ਸਾਵਧਾਨੀਆਂ ਬਾਰੇ ਲਿਖਣ ਅਤੇ ਚਾਰਟ ਚਿਪਕਾਉਣ ਲਈ ਵੀ ਆਖਿਆ ਗਿਆ ਹੈ। 
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਿਸ਼ਨ ਫਤਿਹ: ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਲਵਾਈ ਵੈਕਸੀਨ: ਮੁੱਖ ਖੇਤੀਬਾੜੀ ਅਫਸਰ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਵਿੰਦਰ ਸਿੰਘ ਨੇ ਬਤੌਰ ਸਕੱਤਰ ਜ਼ਿਲਾ ਪ੍ਰੀਸ਼ਦ ਅਹੁਦਾ ਸੰਭਾਲਿਆ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦਾਖਲਿਆਂ 'ਚ ਵਾਧਾ ਕਰਨ ਵਾਲੇ ਪ੍ਰਾਇਮਰੀ ਸਕੂਲਾਂ ਦੇ ਮੁਖੀ ਸਨਮਾਨਿਤ

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ