Friday, September 20, 2024

Chandigarh

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਚਾਈਨਿਜ਼ ਡੋਰ ਦੀ ਵਰਤੋਂ ਤੇ ਪਾਬੰਦੀ

February 14, 2024 03:33 PM
SehajTimes
ਮੋਹਾਲੀ : ਜ਼ਿਲ੍ਹਾ ਮੈਜਿਸਟ੍ਰੇਟ, ਆਸ਼ਿਕਾ ਜੈਨ, ਆਈ.ਏ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਿਜ਼ ਡੋਰ) ਨੂੰ ਵੇਚਣ, ਖਰੀਦਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਿਜ਼ ਡੋਰ) ਨਾਲ ਪਤੰਗਬਾਜ਼ੀ ਕਰਦੇ ਸਮੇਂ ਹੱਥ ਅਤੇ ਉੱਗਲਾਂ ਕੱਟ ਜਾਣ/ ਸਾਈਕਲ ਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ/ ਉਡਦੇ ਪੰਛੀਆਂ ਦੇ ਫਸ ਜਾਣ ਕਰਕੇ ਉਨ੍ਹਾਂ ਨੂੰ ਅਤੇ ਆਮ ਜਨਤਾ ਦੇ ਜਾਨ-ਮਾਲ ਨੂੰ ਨੁਕਸਾਨ ਦਾ ਖਤਰਾ ਹੋ ਸਕਦਾ ਹੈ। ਇਸ ਲਈ ਨੂੰ ਵੇਚਣ, ਖਰੀਦਣ, ਸਟੋਰ ਕਰਨ ਅਤੇ ਵਰਤੋਂ ਤੇ ਪਾਬੰਦੀ ਲਗਾਉਣ ਦੀ ਸਿਫਾਰਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹਾਲਾਤ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕ ਤਰਫਾ ਜਾਰੀ ਕੀਤਾ ਜਾਂਦੇ ਹਨ ਜੋ ਕਿ ਮਿਤੀ 14.02.2024 ਤੋਂ 13.04.2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਸ ਹੁਕਮ ਨੂੰ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਅਤੇ ਸ਼ਹਿਰਾਂ ਵਿੱਚ ਨਗਰ ਨਿਗਮ/ ਨਗਰ ਕੌਂਸਲਾਂ ਅਤੇ ਦਿਹਾਤੀ ਖੇਤਰ ਵਿਚ ਡੀ.ਡੀ.ਪੀ.ਓਜ਼. ਬੀ.ਡੀ.ਪੀ.ਓਜ਼ ਲਾਗੂ ਕਰਵਾਉਣ ਦੀ ਕਾਰਵਾਈ ਅਮਲ ਵਿੱਚ ਲਿਆਉਣਗੇ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ