Friday, November 22, 2024

Chandigarh

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬੜਮਾਜਰਾ ਵਿਖੇ ਕੀਤਾ ਨਵੇਂ ਟਿਊਬਵੈੱਲ ਦੀ ਉਸਾਰੀ ਦਾ ਉਦਘਾਟਨ

February 14, 2024 03:54 PM
SehajTimes

ਮੋਹਾਲੀ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਜੋ ਲਗਾਤਾਰ ਜਾਰੀ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਟੀਚਾ ਹੈ ਕਿ ਪੰਜਾਬ ਦੇ ਲੋਕਾਂ ਲਈ ਸਭ ਤੋਂ ਪਹਿਲਾਂ ਸਿਹਤ ਨਾਲ ਸੰਬੰਧਿਤ ਮਸਲੇ ਹੱਲ ਕੀਤੇ ਜਾਣ, ਇਹ ਪ੍ਰਗਟਾਵਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਪਿੰਡ ਬੜਮਾਜਰਾ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਿਊਬਵੈੱਲ ਦੀ ਉਸਾਰੀ ਦੇ ਕੰਮ ਦਾ ਟੱਕ ਲਾਉਣ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਤਿੰਨ ਹਫਤਿਆਂ ਦੇ ਸਮਾਂ-ਬੱਧ ਸਮੇਂ ਦੇ ਅੰਦਰ ਹੀ ਇਹ ਟਿਊਬਵੈੱਲ ਤਿਆਰ ਹੋ ਜਾਵੇਗਾ ਅਤੇ ਇੱਕ ਮਹੀਨੇ ਦੇ ਅੰਦਰ ਹੀ ਪਿੰਡ ਬੜਮਾਜਰੇ ਦੇ ਲੋਕਾਂ ਨੂੰ 285 ਮੀਟਰ ਤੋਂ ਵੀ  ਵੱਧ  ਡੂੰਘੇ ਇਸ ਟਿਊਬਵੈੱਲ ਤੋਂ ਪਾਣੀ ਮਿਲਣ ਲੱਗ ਜਾਵੇਗਾ। ਉਹਨਾਂ ਕਿਹਾ ਕਿ ਹੁਣ ਤੱਕ 8  ਤੋਂ ਵੀ ਵੱਧ ਟਿਊਬਵੈੱਲ  ਸ਼ੁਰੂ ਕਰ ਦਿੱਤੇ ਗਏ ਹਨ।

ਇਸ ਤੋਂ ਬਾਅਦ ਪਿੰਡ ਤੰਗੋਰੀ,  ਚੱਪੜਚਿੜੀ ਅਤੇ ਬਹੁਤ ਜਲਦ ਹੀ ਦਾਊ ਪਿੰਡ ਵਿਖੇ ਵੀ ਟਿਊਬਵੈੱਲ ਲਾ ਦਿੱਤਾ ਜਾਵੇਗਾ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ  ਸਿਹਤ ਅਤੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸਾਰਥਿਕ ਕਦਮ ਉਠਾਏ ਜਾ ਰਹੇ ਹਨ, ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਇਹਨਾਂ ਸਕੀਮਾਂ ਦੇ ਸਾਕਾਰਤਮਕ ਅਤੇ ਤਸੱਲੀ -ਬਖਸ਼ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਸ ਮੌਕੇ ਤੇ ਪਿੰਡ ਬੜਮਾਜਰਾ ਵਿਖੇ ਬਲਾਕ  ਪ੍ਰਧਾਨ ਅਤੇ ਸਾਬਕਾ ਕੌਂਸਲਰ -ਆਰ.ਪੀ.ਸ਼ਰਮਾ, ਸਰਪੰਚ ਰਣਜੀਤ ਕੌਰ, ਐਮ.ਸੀ ਗੁਰਮੀਤ ਕੌਰ, ਗੁਰਨਾਮ ਸਿੰਘ,ਰਾਜੂ ਬੜਮਾਜਰਾ, ਜਸਪਾਲ ਸਿੰਘ ਸਾਬਕਾ ਸਰਪੰਚ, ਹਰਮੇਸ਼ ਸਿੰਘ ਕੁੰਭੜਾ, ਹਰਸੰਗਤ ਸਿੰਘ ਸੁਹਾਣਾ, ਹਰਬਿੰਦਰ ਸੈਣੀ, ਸਾਧੂ ਸਿੰਘ, ਸੈਕਟਰੀ ਗੁਰਨਾਮ ਸਿੰਘ ਸਾਬਕਾ ਸਰਪੰਚ ਸੋਮ ਪ੍ਰਕਾਸ਼, ਬਹਾਦਰ ਸਿੰਘ, ਜਰਨੈਲ ਸਿੰਘ, ਅਤੇ ਸਦਾਮ ਹੁਸੈਨ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ