Saturday, April 19, 2025

Malwa

ਰਾਜਿੰਦਰਾ ਹਸਪਤਾਲ ਸਮੇਤ ਹੋਰ ਹਸਪਤਾਲਾਂ 'ਚ ਆਕਸੀਜਨ ਦੀ ਲੋੜੀਂਦੀ ਸਪਲਾਈ ਦੇ ਪ੍ਰਬੰਧ ਮੁਕੰਮਲ-ਕੁਮਾਰ ਅਮਿਤ

April 26, 2021 05:21 PM
SehajTimes

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਸਰਕਾਰੀ ਰਾਜਿੰਦਰਾ ਹਸਪਤਾਲ, ਜੋ ਕਿ ਕੋਵਿਡ-19 ਦੇ ਮਰੀਜਾਂ ਦੀ ਸੰਭਾਂਲ ਲਈ ਲੈਵਲ-3 ਸਹੂਲਤਾਂ ਨਾਲ ਲੈਸ ਹੈ, ਵਿਖੇ ਆਕਸੀਜਨ ਸਪਲਾਈ ਸਮੇਤ ਜ਼ਿਲ੍ਹੇ ਦੇ ਬਾਕੀ ਸਰਕਾਰੀ ਤੇ ਨਿਜੀ ਹਸਪਤਾਲਾਂ ਨੂੰ ਆਕਸੀਜਨ ਦੀ ਲੋੜੀਂਦੀ ਸਪਲਾਈ ਦੇ ਪ੍ਰਬੰਧ ਮੁਕੰਮਲ ਹਨ।
ਸ੍ਰੀ ਕੁਮਾਰ ਅਮਿਤ ਨੇ ਅੱਜ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੇ ਆਕਸੀਜਨ ਸਪਲਾਈ ਲਈ ਨੋਡਲ ਅਫ਼ਸਰ ਡਾ. ਪ੍ਰੀਤੀ ਯਾਦਵ, ਐਸ.ਡੀ.ਐਮ. ਖੁਸ਼ਦਿਲ ਸਿੰਘ ਨਾਲ ਆਕਸੀਜਨ ਸਪਲਾਈ ਦਾ ਮੁਆਇਨਾ ਕਰਨ ਲਈ ਇੱਕ ਮੀਟਿੰਗ ਕੀਤੀ ਅਤੇ ਬਾਅਦ 'ਚ ਰਾਜਪੁਰਾ ਸਥਿਤ ਜੱਲਨ ਗੈਸ ਕੰਪਨੀ ਦੇ ਆਕਸੀਜਨ ਪਲਾਂਟ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਇਸ ਕੰਪਨੀ ਦੇ ਐਮ.ਡੀ. ਐਸ.ਕੇ. ਜੱਲਨ ਤੇ ਰਾਜੀਵ ਜੱਲਨ ਨਾਲ ਮੀਟਿੰਗ ਕਰਕੇ ਤਰਲ ਮੈਡੀਕਲ ਆਕਸੀਜਨ ਦੀ ਵਰਤੋਂ ਕੇਵਲ ਮੈਡੀਕਲ ਕਾਰਜਾਂ ਲਈ ਹੀ ਕੀਤੇ ਜਾਣ ਦੇ ਵੀ ਨਿਰਦੇਸ਼ ਦਿੱਤੇ।
ਇਸ ਦੌਰਾਨ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ 'ਚ ਗੰਭੀਰ ਕੋਵਿਡ ਮਰੀਜਾਂ ਦੇ ਇਲਾਜ ਲਈ ਲੋੜੀਂਦੀ ਆਕਸੀਜਨ ਸਪਲਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਆਦੇਸ਼ਾਂ ਮੁਤਾਬਕ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੱਲਨ ਗੈਸ ਪਲਾਂਟ ਲਈ ਨਿਰਵਿਘਨ ਬਿਜਲੀ ਸਪਲਾਈ ਲਈ ਪੰਜਾਬ ਰਾਜ ਬਿਜਲੀ ਨਿਗਮ ਨੂੰ ਕਿਹਾ ਗਿਆ ਹੈ ਜਦਕਿ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਉਦਯੋਗਿਕ ਵਰਤੋਂ ਲਈ ਆਕਸੀਜਨ ਦੀ ਵਰਤੋਂ ਪਹਿਲਾਂ ਹੀ ਬੰਦ ਕੀਤੀ ਹੋਈ ਹੈ। 


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜਪੁਰਾ ਦੇ ਪਲਾਂਟ ਤੋਂ ਰਾਜਿੰਦਰਾ ਹਸਪਤਾਲ ਤੋਂ ਇਲਾਵਾ ਐਸ.ਏ.ਐਸ. ਨਗਰ ਦੇ ਸੋਹਾਣਾ ਤੇ ਗਿਆਨ ਸਾਗਰ ਹਸਪਤਾਲ, ਸੰਗਰੂਰ, ਬਠਿੰਡਾ ਤੇ ਬਰਨਾਲਾ ਦੇ ਹਸਪਤਾਲਾਂ ਨੂੰ ਵੀ ਆਕਸੀਜਨ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇੱਥੇ 24 ਘੰਟੇ ਆਕਸੀਜਨ ਸਿਲੰਡਰ ਭਰਨ ਦਾ ਕੰਮ ਚੱਲ ਰਿਹਾ ਹੈ ਅਤੇ 700 ਤੋਂ 800 ਦੇ ਕਰੀਬ ਸਿਲੰਡਰਾਂ 'ਚ ਆਕਸੀਜਨ ਭਰੀ ਜਾ ਰਹੀ ਹੈ।
ਸ੍ਰੀ ਕੁਮਾਰ ਅਮਿਤ ਨੇ ਹੋਰ ਦੱਸਿਆ ਕਿ ਆਕਸੀਜਨ ਦੀ ਸਪਲਾਈ 'ਤੇ ਨਿਗਰਾਨੀ ਲਈ ਜ਼ਿਲ੍ਹਾ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਸਪਲਾਈ ਨਿਯੰਤਰਨ ਕਰਨ ਤੇ ਇਸਦਾ ਮੁਆਇਨਾ ਕਰਨ ਲਈ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ। ਜਿਹੜੀਆਂ ਕਿ ਮੈਡੀਕਲ ਆਕਸੀਜਨ ਦੀ ਅੰਤਰ ਜ਼ਿਲ੍ਹਾ ਅਤੇ ਅੰਤਰ ਰਾਜੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣਗੀਆਂ ਅਤੇ ਆਕਸੀਜਨ ਦੀ ਰੋਜ਼ਾਨਾ ਲੋੜ ਅਤੇ ਸਪਲਾਈ 'ਤੇ ਵੀ ਨਿਗਰਾਨੀ ਰੱਖੀ ਜਾਵੇਗੀ। ਇਸ ਤੋਂ ਬਿਨ੍ਹਾਂ ਆਕਸੀਜਨ ਦੀ ਕਾਲਾ ਬਜ਼ਾਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਿਸ਼ਨ ਫਤਿਹ: ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਲਵਾਈ ਵੈਕਸੀਨ: ਮੁੱਖ ਖੇਤੀਬਾੜੀ ਅਫਸਰ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਵਿੰਦਰ ਸਿੰਘ ਨੇ ਬਤੌਰ ਸਕੱਤਰ ਜ਼ਿਲਾ ਪ੍ਰੀਸ਼ਦ ਅਹੁਦਾ ਸੰਭਾਲਿਆ

Have something to say? Post your comment

 

More in Malwa

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ-ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ