Saturday, April 12, 2025

Chandigarh

Air Force Station ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

February 14, 2024 04:46 PM
SehajTimes
ਮੋਹਾਲੀ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ। ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ਼ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੁੱਲੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। ਇਹ ਹੁਕਮ 11 ਫਰਵਰੀ 2024 ਤੋਂ 10 ਅਪ੍ਰੈਲ 2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।
 

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ