Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Chandigarh

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

February 14, 2024 04:58 PM
SehajTimes

ਮੋਹਾਲੀ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ। ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 11 ਫਰਵਰੀ 2024 ਤੋਂ 10 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Chandigarh

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ 

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਗ੍ਰਾਮ ਪੰਚਾਇਤ ਰਜਾਪੁਰ ਦੀ ਸ਼ਾਮਲਾਤ ਜ਼ਮੀਨ ਨਜਾਇਜ਼ ਕਾਬਜਕਾਰਾਂ ਪਾਸੋਂ ਛੁਡਵਾਈ ਗਈ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : DIG Nilambari Jagdale

DIG Nilambari Jagdale ਦੀ ਅਗਵਾਈ ਵਿੱਚ Balongi ਖੇਤਰ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ ; 15 ਫ਼ੀਸਦ ਰਕਬਾ ਵਧਿਆ

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ