ਪਟਿਆਲਾ : ਸੀ-ਪਾਈਟ ਕੈਂਪ ਨਾਭਾ ਦੇ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਫ਼ੌਜ ਦੀ ਭਰਤੀ ਤੋਂ ਪਹਿਲਾਂ ਲਿਖਤੀ ਪੇਪਰ ਅਤੇ ਸਰੀਰਕ ਪ੍ਰੀਖਿਆ ਦੀ ਤਿਆਰੀ ਸਬੰਧੀ ਪੂਰੇ ਪੰਜਾਬ ਦੇ ਵਿੱਚ 14 ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਕੈਂਪ ਸੀ- ਪਾਈਟ ਕੈਂਪ ਭਵਾਨੀਗੜ੍ਹ ਰੋਡ ਨਾਭਾ ਵਿਖੇ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਕੈਂਪ ਵਿੱਚ ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦੇ ਬੇਰੁਜ਼ਗਾਰ ਨੌਜਵਾਨ ਪਹੁੰਚ ਕੇ ਆਪਣੇ ਡਾਕੂਮੈਂਟ ਲੈ ਕੇ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਫ਼ੌਜ ਦੀ ਭਰਤੀ ਸਬੰਧੀ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਿਸੇ ਨੇ ਹੋਰ ਪੁਲਿਸ ਵਿੱਚ, ਸੀਆਰਪੀਐਫ, ਐਸਐਸਸੀ ਵਿੱਚ ਕੀਤੇ ਵੀ ਅਪਲਾਈ ਕੀਤਾ ਹੋਇਆ ਹੈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨੀ ਹੈ ਜਾਂ ਸਰੀਰ ਪ੍ਰੀਖਿਆ ਦੀ ਤਿਆਰੀ ਕਰਨੀ ਹੈ ਉਹਨਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਪੇਪਰ ਦੀ ਤਿਆਰੀ, ਸਰੀਰਕ ਪ੍ਰੀਖਿਆ, ਰਹਿਣਾ ਖਾਣਾ, ਸਭ ਕੁਝ ਬਿਲਕੁਲ ਮੁਫ਼ਤ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੀ-ਪਾਈਟ ਕੈਂਪ ਨਾਭਾ ਵਿਖੇ ਕੈਂਪ ਸ਼ੁਰੂ ਹੈ ਤੇ ਨੌਜਵਾਨ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।