Thursday, September 19, 2024

Malwa

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵੀ.ਸੀ. ਦਫ਼ਤਰ ਅੱਗੇ ਮੁੜ ਧਰਨਾ

April 26, 2021 07:06 PM
SehajTimes

ਪਟਿਆਲਾ : ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫਤਰ ਦੇ ਸਾਹਮਣੇ ਅੱਜ ਫਿਰ ਧਰਨਾ ਲਾਇਆ ਗਿਆ । ਤਨਖਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਪੰਜਾਬੀ ਯੂਨੀਵਰਸਿਟੀ ਨੂੰ ਗ੍ਰਾਂਟ ਅਤੇ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਲਈ ਮੰਗਾਂ ਨੂੰ ਲੈ ਕੇ ਇਹ ਧਰਨਾ ਚਾਰ ਮੁੱਦਿਆਂ ਨੂੰ ਲੈ ਕੇ ਲਗਾਇਆ ਗਿਆ । ਇਸ  ਵਿਚ ਪੂਟਾ, ਏ-ਕਲਾਸ ਐਸੋਸੀਏਸ਼ਨ, ਬੀ. ਅਤੇ ਸੀ. ਕਲਾਸ ਕਰਮਚਾਰੀ ਸੰਘ ਅਤੇ ਪੈਨਸ਼ਰਨਜ਼ ਵੈਲਫੇਅਰ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ । ਇਸ ਧਰਨੇ ਵਿਚ ਵੱਖ ਵੱਖ ਬੁਲਾਰਿਆਂ ਨੇ ਰੋਸ ਜ਼ਾਹਿਰ ਕੀਤਾ ਕਿ  ਕਿ ਪੰਜਾਬ ਸਰਕਾਰ ਨੂੰ ਵੱਖ-ਵੱਖ ਮੁਦਿੱਆਂ ਤੇ ਸਮੇਂ-ਸਮੇਂ ਤੇ ਦਿੱਤੇ ਗਏ ਮੰਗ ਪੱਤਰਾਂ ਦੇ ਬਾਵਜੂਦ ਨਾ ਤਾਂ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਘਾਟੇ ਵਿਚੋਂ ਕੱਢਣ ਲਈ ਕੋਈ ਯੱਕਮੁਸ਼ਤ ਗਰਾਂਟ ਦਿੱਤੀ ਹੈ, ਨਾ ਹੀ ਬਜਟ ਵਿਚ ਐਲਾਨੀ 90 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਹੈ, ਅਤੇ ਨਾ ਹੀ ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਿਚ ਕੋਈ ਵਾਧਾ ਕੀਤਾ ਹੈ। ਇਸ ਦੇ ਨਾਲ-ਨਾਲ ਅਪ੍ਰੈਲ ਦੇ ਮਹੀਨੇ ਵਿਚ ਵੀ ਅੱਧਾ ਮਹੀਨਾ ਲੰਘ ਜਾਣ ਦੇ ਬਾਵਜੂਦ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਨਾ ਤਾਂ ਤਨਖਾਹਾਂ ਅਤੇ ਪੈਨਸ਼ਨਾਂ ਜਾਰੀ ਨਹੀਂ ਹੋ ਸਕੀਆਂ। ਅੱਜ ਨਵੇਂ ਬਣੇ ਵੀ.ਸੀ. ਡਾ. ਅਰਵਿੰਦ ਨੇ ਵੀ ਜੋਆਇਨ ਕੀਤਾ ਅਤੇ ਆਪਣਾ ਅਹੁਦਾ ਸੰਭਾਲਿਆ । ਡਾ. ਅਰਵਿੰਦ ਨੇ ਵੀ. ਸੀ. ਦਾ ਅਹੁਦਾ ਸੰਭਾਲਦਿਆਂ ਹੀ ਜੋਆਇੰਟ ਐਕਸ਼ਨ ਕਮੇਟੀ ਦੇ ਅਹੁਦੇਦਾਰਾਂ ਨੂੰ ਬੁਲਾਇਆ ਗਿਆ । ਸੋ ਜੋਆਇੰਟ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੇ ਨਵੇਂ ਵੀ.ਸੀ. ਵੱਲੋਂ ਗੱਲਬਾਤ ਲਈ ਬੁਲਾਏ ਜਾਣ ਉੱਤੇ ਮੀਟਿੰਗ ਕੀਤੀ ਗਈ ਜਿਸ ਵਿੱਚ ਡਾ. ਅਰਵਿੰਦ ਨੇ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਹੋਈ । ਪ੍ਰੋ. ਅਰਵਿੰਦ ਨੇ ਜੋਆਇੰਟ ਐਕਸਨ ਕਮੇਟੀ ਦੇ ਨੁਮਾਇੰਦਿਆਂ ਜਿਸ ਵਿੱਚ ਡਾ. ਨਿਸ਼ਾਨ ਸਿੰਘ ਦਿਉਲ, ਡਾ. ਰਾਜਦੀਪ ਸਿੰਘ, ਬੀ ਐੰਡ ਸੀ ਕਲਾਸ ਤੋਂ ਜਗਤਾਰ ਸਿੰਘ ਅਤੇ ਏ ਕਲਾਸ ਵਿਚੋਂ ਗੁਰਿੰਦਰਪਾਲ ਸਿੰਘ ਬੱਬੀ ਅਤੇ ਪੈਨਸ਼ਨਰ ਵਲੋਂ ਡਾ. ਕੁਲਵਿੰਦਰ ਸਿੰਘ ਦੀ ਮੰਗਾਂ ਸੰਬੰਧੀ ਗੱਲਬਾਤ ਸੁਣੀ। ਡਾ. ਅਰਵਿੰਦ ਨੇ ਭਰੋਸਾ ਦਿੱਤਾ ਕਿ ਇਹਨਾਂ ਮੰਗਾਂ ਸੰਬੰਧੀ ਠੋਸ ਹੱਲ ਜਲਦੀ ਹੀ ਕਢ ਦਿੱਤਾ ਜਾਵੇਗਾ। ਕਮੇਟੀ ਦੇ ਬੁਲਾਰੇ ਡਾ. ਰਾਜਦੀਪ ਸਿੰਘ ਨੇ ਦੱਸਿਆ ਕਿ  ਨਵੇਂ ਵੀ.ਸੀ ਡਾ. ਅਰਵਿੰਦ ਦੁਆਰਾ ਭਰੋਸਾ ਦੇਣ ਕਰਕੇ  ਜੁਆਇੰਟ ਐਕਸ਼ਨ ਕਮੇਟੀ ਆਪਣੇ ਸੰਘਰਸ਼ ਨੂੰ ਫਿਲਹਾਲ ਵਿਰਾਮ  ਦਿੰਦੀ ਹੈ । ਅਹੁਦੇਦਾਰਾਂ ਨੇ ਦੱਸਿਆ ਕਿ ਜੁਆਇੰਟ ਐਕਸ਼ਨ ਕਮੇਟੀ ਨਵੇਂ ਵੀ.ਸੀ ਦਾ ਸੁਆਗਤ ਕਰਦੀ ਅਤੇ ਪ੍ਰੋ. ਅਰਵਿੰਦ ਉੱਤੇ ਵਿਸ਼ਵਾਸ਼ ਜਿਤਾਉਂਦੇ ਹੋਏ ਧਰਨਾ ਖਤਮ ਕਰ ਦਿੱਤਾ ਹੈ ਅਤੇ ਨਵੇਂ ਵੀਸੀ ਦੇ ਕੰਮ ਦਾ ਇੰਤਜਾਰ ਕੀਤਾ ਜਾਵੇਗਾ ਪਰ ਜੇ ਮੰਗਾਂ ਦਾ ਹੱਲ ਨਹੀਂ ਕਢਿਆ ਗਿਆ ਤਾਂ ਸੰਘਰਸ਼ ਫਿਰ ਕੀਤਾ ਜਾਵੇਗਾ ।       

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਭਰਨ ਦੀ ਪ੍ਰਵਾਨਗੀ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੋਹਾਲੀ ਵਿੱਚ ਕਰੋਨਾ ਕਾਰਨ 11 ਮਰੀਜ਼ਾਂ ਦੀ ਮੌਤ, 749 ਨਵੇਂ ਮਾਮਲੇ ਮਿਲੇ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜ਼ਿਲ੍ਹਾ ਸੰਗਰੂਰ 'ਚ ਕੋਵਿਡ ਪੀੜਤਾਂ ਦੇ ਇਲਾਜ ਲਈ ਬੈਡ ਸਹੂਲਤਾਂ ਵਧਾਈਆਂ ਜਾਣ-ਚੰਦਰ ਗੈਂਦ

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ