Thursday, November 21, 2024

Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

February 15, 2024 08:12 PM
SehajTimes
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ। 
 
 
 
ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ, ਇਸ ਲਈ ਕਿਸੇ ਵੀ ਵਿਅਕਤੀ ਦਾ ਰੁਜ਼ਗਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਟਰੱਕ ਕਾਰੋਬਾਰ ਨਾਲ ਸਬੰਧਤ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।ਉਨ੍ਹਾਂ ਆਖਿਆ ਕਿ ਹਰ ਕੰਮ ਦਾ ਸਮਾਂ ਤੈਅ ਹੋਵੇ ਤਾਂ ਕਿ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਸੁਖਵਿੰਦਰ ਕੁਮਾਰ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ