ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਦੇਰ ਰਾਤ ਨੂੰ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਧਾਰਮਕ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਵਿਚ ਭਾਈ ਭੁਪਿੰਦਰ ਸਿੰਘ, ਭਾਈ ਕੰਵਲਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਹਰਜੋਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਰਾਹੀਂ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ’ਚ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਤੋਂ ਇਲਾਵਾ ਆਦਿ ਸਖਸ਼ੀਅਤਾਂ ਵਿਚ ਐਨਆਈਆਈ ਦਰਸ਼ਨ ਸਿੰਘ ਰੱਖੜਾ, ਬਾਬਾ ਬਲਜਿੰਦਰ ਸਿੰਘ ਜੀ ਮੁੱਖੀ ਰਾੜਾ ਸਾਹਿਬ ਸੰਪਰਦਾਇ ਵਾਲੇ, ਬਾਬਾ ਰੌਸ਼ਨ ਸਿੰਘ ਜੀ ਧਬਲਾਨ ਵਾਲੇ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਜਸਪ੍ਰੀਤ ਸਿੰਘ ਸਖਸ਼ੀਅਤਾਂ ਆਦਿ ਸ਼ਾਮਲ ਸਨ, ਜਿਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਕਿਹਾ ਕਿ ਬਸੰਤ ਪੰਚਮੀ ਦਾ ਸਾਲਾਨਾ ਜੋੜ੍ਹ ਮੇਲ ਸੰਗਤਾਂ ਦੇ ਸਹਿਯੋਗ ਨਾਲ ਸਮਾਪਤ ਹੋਇਆ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਦੌਰਾਨ ਸ਼ਹਿਰ ਦੀਆਂ ਸਿੱਖ ਸਭਾਵਾਂ, ਲੰਗਰ ਸੁਸਾਇਟੀਆਂ, ਖੂਨਦਾਨ ਕੈਂਪ ਲਗਾਉਣ ਵਾਲੀਆਂ ਸੁਸਾਇਟੀਆਂ ਤੋਂ ਇਲਾਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਸੰਗਤਾਂ ਲਈ ਅਤੁੱਟ ਲੰਗਰ ਚਲਾਏ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਟਰੈਫਿਕ ਨੂੰ ਸੁਚਾਰੂ ਰੱਖਣ ਵਿਚ ਅਹਿਮ ਸਹਿਯੋਗ ਕਰਨ ਵਾਲਿਆਂ ਵਿਚ ਡੀਐਸਪੀ ਕਰਨੈਲ ਸਿੰਘ, ਇੰਚਾਰਜ ਦਲੇਰ ਸਿੰਘ, ਲਾਡੀ ਪਹਿਰੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਸਮੂਹ ਸਟਾਫ ਮੈਂਬਰਾਂ ਦਾ ਵੀ ਧੰਨਵਾਦ ਜਿਨ੍ਹਾਂ ਨੇ ਆਪਣਾ ਵੱਡਮੁੱਲਾ ਸਹਿਯੋਗ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸੁਪਰਵਾਈਜ਼ਰ ਜੋਗਾ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਕਰਮ ਸਿੰਘ ਆਦਿ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।