Saturday, April 12, 2025

Chandigarh

ਪੰਜਾਬ ਕੋਲ ਕੋਵਿਡ-19 ਟੀਕੇ ਦੀਆਂ ਸਿਰਫ਼ 1.9 ਲੱਖ ਖੁਰਾਕਾਂ ਬਚੀਆਂ: ਬਲਬੀਰ ਸਿੱਧੂ

April 26, 2021 07:18 PM
SehajTimes
ਚੰਡੀਗੜ/ਭੁਲੱਥ : ਕੋਵਿਡ ਦੇ ਮਾਮਲੇ ਤੇਜ਼ੀ ਨਾਲ ਵਧਣ ਕਰਕੇ ਸਥਿਤੀ ਗੰਭੀਰ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਹਾਲਾਤਾਂ ’ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਪਰ ਭਾਰਤ ਸਰਕਾਰ ਪਾਸੋਂ ਟੀਕੇ ਦੀ ਸਪਲਾਈ ਘੱਟ ਹੋਣ ਕਾਰਨ ਸੂਬੇ ਕੋਲ ਟੀਕੇ ਦੀਆਂ ਸਿਰਫ 1.9 ਲੱਖ ਖੁਰਾਕਾਂ ਬਚੀਆਂ ਹਨ। ਇਸ ਉਪਲੱਬਧ ਸਟਾਕ ਵਿਚੋਂ 1 ਲੱਖ ਤੋਂ ਵੱਧ ਖੁਰਾਕਾਂ ਅੱਜ ਵਰਤੇ ਜਾਣ ਦੀ ਉਮੀਦ ਹੈ।
ਗੁਰੂ ਨਾਨਕ ਦੇਵ ਡਾਇਲਿਸਿਸ ਯੂਨਿਟ ਦਾ ਉਦਘਾਟਨ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 25 ਅਪ੍ਰੈਲ ਨੂੰ ਤਕਰੀਬਨ 1.5 ਲੱਖ ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਕੋਰੋਨਾ ਦੇ ਵਧ ਰਹੇ ਮਾਮਲਿਆਂ ਕਰਕੇ ਪੰਜਾਬ ਦੀ ਚਿੰਤਾਜਨਕ ਸਥਿਤੀ ਦਾ ਮੁੱਦਾ ਉਠਾਇਆ ਹੈ ਅਤੇ ਭਾਰਤ ਸਰਕਾਰ ਪਾਸੋਂ ਕੋਵਿਡ-19 ਦੇ ਟੀਕੇ ਅਤੇ ਆਕਸੀਜਨ ਦੀ ਨਿਯਮਤ ਸਪਲਾਈ ਦੀ ਮੰਗ ਕੀਤੀ ਹੈ। 
ਕੋਵਿਡ ਟੀਕਾਕਰਨ ਮੁਹਿੰਮ ਬਾਰੇ ਗੱਲ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਮੁੱਢਲੇ ਸਿਹਤ ਕੇਂਦਰਾਂ ਅਤੇ ਤੰਦਰੁਸਤ ਪੰਜਾਬ ਤੇ ਸਿਹਤ ਕੇਂਦਰਾਂ ਵਿਖੇ ਟੀਕਾਕਰਨ ਦਾ ਪ੍ਰਬੰਧ ਕਰ ਰਹੀ ਹੈ ਅਤੇ ਇਸਦੇ ਨਾਲ ਹੀ ਪੇਂਡੂ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨਾਂ ਦੇ ਦਰ ‘ਤੇ ਸਹੂਲਤ ਦਿੱਤੀ ਜਾ ਸਕੇ।ਉਨਾਂ ਕਿਹਾ ਕਿ ਇੱਥੇ ਸਾਡੇ ਕੋਲ ਆਸਾਨੀ ਨਾਲ 3 ਲੱਖ ਲਾਭਪਾਤਰੀਆਂ ਦਾ ਟੀਕਾਕਰਨ ਕਰਨ ਦੀ ਸਮਰੱਥਾ ਹੈ।
ਉਨਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ 30,05,083 ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ ਜਿਸ ਤਹਿਤ ਕੁੱਲ 26,82,393 ਵਿਅਕਤੀਆਂ ਨੂੰ ਟੀਕੇ ਦੀ ਪਹਿਲੀ ਖੁਰਾਕ ਅਤੇ 3,22,690 ਨੂੰ ਦੂਜੀ ਖੁਰਾਕ ਦਿੱਤੀ ਗਈ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਟੀਕਿਆਂ ਦੀ ਸਪਲਾਈ ਨੂੰ ਨਿਯਮਤ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾ ਚੁੱਕੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸਿਖਲਾਈ ਪ੍ਰਾਪਤ ਸਟਾਫ ਅਤੇ ਸੁਜੱਚਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ ਜਿਸ ਨਾਲ ਰੋਜ਼ਾਨਾ 3 ਲੱਖ ਲੋਕਾਂ ਨੂੰ ਟੀਕਾ ਲਗਾਇਆ ਜਾ ਸਕਦਾ ਹੈ ਅਤੇ ਹਰ ਹਫ਼ਤੇ 15 ਲੱਖ ਖੁਰਾਕਾਂ ਦੀ ਜਰੂਰਤ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਨੇ 22 ਅਪ੍ਰੈਲ ਨੂੰ ਕੇਂਦਰੀ ਸਿਹਤ ਮੰਤਰਾਲੇ ਨੂੰ ਇੱਕ ਪੱਤਰ ਲਿਖ ਕੇ ਟੀਕੇ ਦੀਆਂ 10 ਲੱਖ ਖੁਰਾਕਾਂ ਦੀ ਮੰਗ ਕੀਤੀ ਸੀ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਨੂੰ ਭਾਰਤ ਸਰਕਾਰ ਵੱਲੋਂ ਇਸ ਬਾਰੇ ਸੂਚਨਾ ਪੱਤਰ ਮਿਲਿਆ ਜਿਸ ਵਿੱਚ ਕੱਲ ਤੱਕ ਸਾਡੀ ਮੰਗ ਲਈ ਕੋਵੀਸ਼ੀਲਡ ਟੀਕੇ ਦੀਆਂ ਸਿਰਫ਼ 1.5 ਲੱਖ ਖੁਰਾਕਾਂ ਭੇਜਣ ਬਾਰੇ ਦੱਸਿਆ ਗਿਆ।
1 ਮਈ ਤੋਂ 18 ਸਾਲ ਤੋਂ ਵੱਧ ਉਮਰ ਵਰਗ ਦੇ ਟੀਕਾਕਰਨ ਦੀਆਂ ਤਿਆਰੀਆਂ ਸਬੰਧੀ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਭਾਗ ਨੂੰ ਕੋਵੀਸ਼ੀਲਡ ਟੀਕੇ ਦੀਆਂ 30 ਲੱਖ ਖੁਰਾਕਾਂ ਮੰਗਵਾਉਣ ਲਈ ਕਿਹਾ ਗਿਆ ਹੈ।
ਆਕਸੀਜਨ ਦੀ ਘਾਟ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਪਲਾਂਟ ਪੂਰੀ ਸਮਰੱਥਾ ਨਾਲ ਕਾਰਜਸ਼ੀਲ ਹਨ ਜਦਕਿ ਕੇਂਦਰ ਸਰਕਾਰ ਵੱਲੋਂ ਤਰਲ ਆਕਸੀਜਨ ਸਬੰਧੀ ਪੰਜਾਬ ਦੇ ਕੋਟੇ ਨੂੰ ਵਧਾਇਆ ਨਹੀਂ ਗਿਆ ਹੈ।
ਇਸ ਤੋਂ ਪਹਿਲਾਂ ਸ. ਸਿੱਧੂ ਨੇ ਸਿਵਲ ਹਸਪਤਾਲ ਭੁਲੱਥ ਵਿਖੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਵੱਲੋਂ ਲਗਭਗ 85 ਲੱਖ ਰੁਪਏ ਦੀ ਲਾਗਤ ਨਾਲ ਬਣੀ ਡਾਇਲਸਿਸ ਯੂਨਿਟ ਦਾ ਉਦਘਾਟਨ ਕੀਤਾ। ਉਨਾਂ ਸੁਸਾਇਟੀ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨਾਂ ਹਸਪਤਾਲ ਵਿਚ ਡਾਇਲਸਿਸ ਕਰਵਾਉਣ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਨਵਤੇਜ ਸਿੰਘ ਚੀਮਾ, ਵਿਧਾਇਕ ਸ੍ਰੀ ਸੁਖਪਾਲ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸਐਸਪੀ ਸ੍ਰੀਮਤੀ ਕੰਵਰਦੀਪ ਕੌਰ ਆਈਪੀਐਸ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਰਣਜੀਤ ਸਿੰਘ ਰਾਣਾ ਐਸ.ਐਮ.ਓ. ਭੁਲੱਥ ਡਾ. ਸ਼ਲਿੰਦਰ ਸਿੰਘ ਮੌਜੂਦ ਸਨ।    
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵੀ.ਸੀ. ਦਫ਼ਤਰ ਅੱਗੇ ਮੁੜ ਧਰਨਾ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਸਟਾਫ ਨਰਸਾਂ ਦੀਆਂ 473 ਅਸਾਮੀਆਂ ਭਰਨ ਦੀ ਪ੍ਰਵਾਨਗੀ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੋਹਾਲੀ ਵਿੱਚ ਕਰੋਨਾ ਕਾਰਨ 11 ਮਰੀਜ਼ਾਂ ਦੀ ਮੌਤ, 749 ਨਵੇਂ ਮਾਮਲੇ ਮਿਲੇ

Have something to say? Post your comment

 

More in Chandigarh

ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ/ਖੋਹਾਂ ਕਰਨ ਵਾਲ਼ੇ ਗ੍ਰਿਫਤਾਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੀ.ਐਮ. ਇੰਟਰਨਸ਼ਿਪ ਸਕੀਮ ਲਈ ਹੁਣ 15 ਅਪ੍ਰੈਲ 2025 ਤੱਕ ਵੈਬਸਾਈਟ https://pminternship.mca.gov.in ਤੇ ਹੋ ਸਕਦਾ ਹੈ ਅਪਲਾਈ

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਮੋਹਾਲੀ ਪੁਲਿਸ ਵੱਲੋਂ ਜਿਊਲਰੀ ਸ਼ਾਪ ਜੀ.ਕੇ. ਜਿਊਲਰਜ਼ ਫੇਸ-10 ਮੋਹਾਲ਼ੀ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ