Saturday, September 28, 2024
BREAKING NEWS
ਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾਪੰਜਾਬ ‘ਚ 20 ਅਕਤੂਬਰ ਤੋਂ ਪੰਚਾਇਤ ਚੋਣਾਂ ਦਾ ਐਲਾਨਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

Malwa

ਜ਼ਿਲ੍ਹੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਜਾਗਰੂਕਤਾ ਵੈਨ 

February 16, 2024 01:11 PM
SehajTimes

ਫ਼ਤਹਿਗੜ੍ਹ ਸਾਹਿਬ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਤਿਆਰ ਕਰਵਾਈਆਂ ਗਈਆਂ ਹਨ ਜੋ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਵੋਟ ਬਣਾਉਣ ਅਤੇ ਉਸ ਦੇ ਸਹੀ ਇਸਤੇਮਾਲ ਬਾਰੇ ਜਾਗਰੂਕ ਕਰੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਜਾਗਰੂਕਤਾ ਵੈਨ ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਜਾਗਰੂਕਤਾ ਮੁਹਿੰਮ ਚਲਾਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਾਗਰੂਕਤਾ ਵੈਨ 15,16 ਤੇ 19 ਫਰਵਰੀ ਨੂੰ ਵਿਧਾਨ ਸਭਾ ਹਲਕਾ 054-ਬਸੀ ਪਠਾਣਾ ਅਤੇ ਵਿਧਾਨ ਸਭਾ ਹਲਕਾ 056-ਅਮਲੋਹ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ।  ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਰਾਹੀਂ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੀ ਵਰਤੋਂ ਬਾਰੇ ਵੀ ਲੋਕਾਂ ਨੂੰ ਦੱਸਿਆ ਜਾਵੇਗਾ ਤਾਂ ਜੋ ਜ਼ਿਲ੍ਹੇ ਦੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਸਹੀ ਢੰਗ ਨਾਲ ਕਰ ਸਕਣ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਸਾਡੇ ਲੋਕਤੰਤਰ ਵਿੱਚ ਸਮੂਹ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਤੇ ਉਸ ਦਾ ਸਹੀ ਇਸਤੇਮਾਲ ਕਰਨਾ ਜਿਥੇ ਸਾਡੀ ਸਮਾਜਿਕ ਜਿੰਮੇਵਾਰੀ ਹੈ ਉਥੇ ਹੀ ਇਹ ਸਾਡਾ ਸੰਵਿਧਾਨਕ ਹੱਕ ਵੀ ਹੈ ਅਤੇ ਸਾਨੂੰ ਆਪਣੀ ਸਮਾਜਿਕ ਜਿੰਮੇਵਾਰੀ ਨਿਭਾਉਣ ਤੋਂ ਕਦੇ ਵੀ ਅਵੇਸਲਾ ਨਹੀਂ ਹੋਣਾ ਚਾਹੀਦਾ।

         

Have something to say? Post your comment

 

More in Malwa

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੂਜੇ ਦਿਨ ਵੀ ਜਾਰੀ 

ਅਗਰਵਾਲ ਸਭਾ ਨੇ ਡੀਆਈਜੀ ਸਿੱਧੂ ਨੂੰ ਅਗਰਸੈਨ ਜੈਅੰਤੀ ਸਮਾਗਮ ਦਾ ਦਿੱਤਾ ਸੱਦਾ 

ਝੰਡਾ ਯਾਤਰਾ ਵਿੱਚ ਉਮੜੀ ਸ਼ਰਧਾਲੂਆਂ ਦੀ ਭੀੜ 

ਲਾਅ ਯੂਨੀਵਰਸਿਟੀ ਵਿਚ ਵਿਦਿਆਰਥਣਾਂ ਨਾਲ ਹੋਏ ਧੱਕੇ ਦੀ ਹੋਵੇ ਜਾਂਚ : ਪ੍ਰੋ. ਬਡੂੰਗਰ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ ਡੀਆਈਜੀ ਮਨਦੀਪ ਸਿੰਘ ਸਿੱਧੂ

ਖੰਨਾ 'ਚ ਨਜਾਇਜ਼ ਕਬਜਿਆ ਨੂੰ ਲੈ ਕੇ ਪ੍ਰਸ਼ਾਸਨ ਹੋਇਆ ਸਖ਼ਤ 

ਰਾਖਵੇਂਕਰਨ ਤੋਂ ਖ਼ਫ਼ਾ ਲੋਕਾਂ ਵੱਲੋਂ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀ

ਐਮ ਐਸ ਪੀ ਤੋਂ ਘੱਟ ਮੁੱਲ ਤੇ ਝੋਨੇ ਦੀ ਖਰੀਦ ਦਾ ਕਰਾਂਗੇ ਵਿਰੋਧ : ਜੋਗਿੰਦਰ ਉਗਰਾਹਾਂ