Thursday, November 21, 2024

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਹੋਈ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

February 16, 2024 01:42 PM
SehajTimes

ਪਟਿਆਲਾ : ਖੇਤੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ। ਡਾ. ਜਸਵਿੰਦਰ ਸਿੰਘ, ਨਿਰਦੇਸ਼ਕ, ਯੂਨੀਵਰਸਿਟੀ ਬੀਜ ਫਾਰਮ, ਨਾਭਾ ਨੇ ਵਿਸ਼ੇਸ਼ ਮਹਿਮਾਨ ਵੱਜੋ ਸ਼ਿਰਕਤ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਤਿਹਗੜ੍ਹ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਦੇ ਮੁਖੀ ਡਾ. ਗੁਰਪ੍ਰੀਤ ਕੌਰ ਵੀ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਮੱਛੀ-ਪਾਲਣ, ਵਣ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਰੋਜ਼ਗਾਰ ਵਿਭਾਗ ਦੇ ਅਫ਼ਸਰ ਸਾਹਿਬਾਨ, ਅਗਾਂਹਵਧੂ ਕਿਸਾਨਾਂ ਨੇ ਇਸ ਮੀਟਿੰਗ ਵਿਚ ਆਪਣੇ ਵਿਚਾਰ ਸਾਂਝੇ ਕੀਤੇ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੀ ਅਗਵਾਈ ਹੇਠ ਆਏ ਹੋਏ ਮਹਿਮਾਨਾਂ ਨੂੰ ਕੇਂਦਰ ਦੇ ਤਕਨੀਕੀ ਪਾਰਕ, ਪ੍ਰਦਰਸ਼ਨੀ ਪਲਾਟਾਂ ਅਤੇ ਬੀਜ ਫਾਰਮ ਦਾ ਦੌਰਾ ਕਰਵਾਇਆ ਗਿਆ। ਮੀਟਿੰਗ ਦੀ ਸ਼ੁਰੂਆਤ ਵਿਚ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ-ਆਇਆ ਆਖਿਆ। ਇਸ ਉਪਰੰਤ ਡਾ. ਗੁਰਉਪਦੇਸ਼ ਕੌਰ ਨੇ ਕੇਂਦਰ ਵੱਲੋਂ ਲਗਾਏ ਜਾਂਦੇ ਸਿਖਲਾਈ ਕੋਰਸਾਂ, ਖੇਤ ਤਜਰਬਿਆਂ ਅਤੇ ਹੋਰ ਪਸਾਰ ਗਤੀ-ਵਿਧੀਆਂ ਦੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਉਨ੍ਹਾਂ ਨੇ ਸਾਲ 2024-25 ਵਿਚ ਆਯੋਜਿਤ ਹੋਣ ਵਾਲੀਆਂ ਸਿਖਲਾਈਆਂ ਸਬੰਧੀ ਕਾਰਜ-ਯੋਜਨਾ ਵੀ ਸਾਂਝੀ ਕੀਤੀ ਅਤੇ ਆਏ ਹੋਏ ਮਹਿਮਾਨਾਂ ਦੇ ਸੁਝਾਅ ਲਏ। ਮੀਟਿੰਗ ਦੇ ਮੁੱਖ ਮਹਿਮਾਨ ਡਾ. ਮੱਖਣ ਸਿੰਘ ਭੁੱਲਰ ਨੇ ਸਰਫੇਸ ਸੀਡਰ ਵਿਧੀ ਰਾਹੀਂ ਕਣਕ ਦੀ ਬਿਜਾਈ ਬਾਰੇ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਉਨ੍ਹਾਂ ਨੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦੇ ਦੌਰੇ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਵੀ ਪ੍ਰੇਰਿਤ ਕੀਤਾ। ਡਾ. ਜਸਵਿੰਦਰ ਸਿੰਘ ਨੇ ਹਾਜ਼ਰੀਨ ਕਿਸਾਨਾਂ ਅਤੇ ਅਧਿਕਾਰੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਆਯੋਜਿਤ ਕੀਤੇ ਜਾਂਦੇ ਪਸਾਰ ਕਾਰਜਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਉਤਸ਼ਾਹਿਤ ਕੀਤਾ। ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਖੇਤੀਬਾੜੀ ਮਹਿਕਮੇ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਦੱਸਿਆ। ਵੱਖ-ਵੱਖ ਵਿਭਾਗਾਂ ਤੋਂ ਆਏ ਪਤਵੰਤਿਆਂ ਨੇ ਵੀ ਇਸ ਵਿਚਾਰ-ਚਰਚਾ ਵਿਚ ਖੁੱਲ ਕੇ ਹਿੱਸਾ ਲਿਆ ਅਤੇ ਲੋੜ ਮੁਤਾਬਕ ਸਿਖਲਾਈ ਕੋਰਸ ਲਾਉਣ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਪਰਦੀਪ ਸਿੰਘ, ਨਰਿੰਦਰ ਸਿੰਘ, ਨਾਜ਼ਰ ਸਿੰਘ, ਲਖਵਿੰਦਰ ਸਿੰਘ ਅਤੇ ਉੱਦਮੀ ਬੀਬੀਆਂ ਪਾਲ ਕੌਰ, ਗੁਰਪ੍ਰੀਤ ਕੌਰ ਅਤੇ ਭੁਪਿੰਦਰ ਕੌਰ ਨੇ ਫ਼ਸਲ ਉਤਪਾਦਨ, ਸਬਜ਼ੀਆਂ ਦੀ ਕਾਸ਼ਤ, ਖੁੰਬ ਉਤਪਾਦਨ, ਫੂਡ ਪ੍ਰੋਸੈਸਿੰਗ ਅਤੇ ਫੁਲਕਾਰੀ ਦਸਤਕਾਰੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ।

 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ