Wednesday, April 09, 2025
BREAKING NEWS
ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆ

Chandigarh

ਭਗਵੰਤ ਸਿੰਘ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ : ਵਿਧਾਇਕ ਕੁਲਵੰਤ ਸਿੰਘ

February 16, 2024 02:06 PM
SehajTimes

ਮੋਹਾਲੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸ੍ਰੀ ਹਰਮੰਦਰ ਸਾਹਿਬ, ਅੰਮ੍ਰਿਤਸਰ ਸਾਹਿਬ ਅਤੇ ਗੁਰਦੁਆਰਾ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨਾਂ ਲਈ ਜ਼ਿਲ੍ਹੇ ਚੋਂ 43 ਸ਼ਰਧਾਲੂਆਂ ਦੀ 15ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਆਪਣੇ ਦਫ਼ਤਰ, ਸੈਕਟਰ 79, ਮੋਹਾਲੀ ਤੋਂ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਹਜ਼ਾਰਾਂ ਹੀ ਸ਼ਰਧਾਲੂ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਯਾਤਰਾ ਤੇ ਜਾਣ ਦੇ ਲਈ ਲੋੜੀਂਦਾ ਸਮਾਨ ਕਿੱਟ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ, ਤਾਂ ਕਿ ਰਸਤੇ ਵਿੱਚ ਵੀ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।

ਉਹਨਾਂ ਕਿਹਾ ਕਿ ਅੱਜ ਤੱਕ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਤੇ ਜਾ ਚੁੱਕੇ ਸ਼ਰਧਾਲੂ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੁਆਰਾ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਧੰਨਵਾਦ ਕਰਦੇ ਨਹੀਂ ਥੱਕਦੇ ਕਿਉਂ ਕਿ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਹਜ਼ਾਰਾਂ ਬਜ਼ੁਰਗਾਂ ਮਾਪਿਆਂ ਦੇ ਲਈ ਪੁੱਤਰ ਦਾ ਰੋਲ ਨਿਭਾ ਕੇ ਉਹਨਾਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾ ਦਿੱਤੀ ਹੈ । ਉਹਨਾਂ ਕਿਹਾ ਕਿ ਇਹ ਦੇਸ਼ ਦੇ ਵਿੱਚ ਕਿਸੇ ਵੀ ਪ੍ਰਦੇਸ਼ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਨਿਵੇਕਲੀ ਯੋਜਨਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਦੀ ਤਰਫੋਂ ਸਿਹਤ ਅਤੇ ਸਿੱਖਿਆ ਦੇ ਪ੍ਰਬੰਧਾਂ ਵਿੱਚ  ਵੱਡੇ ਪੱਧਰ ਤੇ ਸੁਧਾਰ ਕੀਤੇ ਜਾ ਰਹੇ ਹਨ, ਉੱਥੇ ਵੱਖ-ਵੱਖ ਲੋਕ ਪੱਖੀ ਸਕੀਮਾਂ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦੇ ਸਥਾਈ ਹੱਲ ਦੇ ਲਈ ਸਰਕਾਰ ਖੁਦ ਜਨਤਾ ਦੇ ਦੁਆਰ ਤੇ ਜਾ ਕੇ, ਉਹਨਾਂ ਦੇ ਕੰਮ ਕਰ ਰਹੀ ਹੈ। ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ, ਆਪ ਆਗੂ ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਆਰ.ਪੀ. ਸ਼ਰਮਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਹਰਵਿੰਦਰ ਸਿੰਘ ਸੈਣੀ, ਬਲਾਕ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਹਰਿਆਣਾ ਦੇ ਰਾਜਪਾਲ ਵੱਲੋਂ "ਸੁਖਨਾ ਝੀਲ" ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ

ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਭਰ ‘ਚ ਡੀਵੌਰਮਿੰਗ ਮੁਹਿੰਮ ਦਾ ਆਗ਼ਾਜ਼; ਦਵਾਈ ਦੀ ਵੰਡ ਲਈ 2 ਹਜ਼ਾਰ ਟੀਮਾਂ ਗਠਿਤ

ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ ਲਈ ਰਜਿਸਟ੍ਰੇਸ਼ਨ ਸਰਕਾਰ ਵੱਲੋਂ ਲਾਜ਼ਮੀ

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.