ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ 'ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ' ਮੌਕੇ ਸਮਸਪੁਰ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਉੱਨਤ ਭਾਰਤ ਅਭਿਆਨ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸਮਸਪੁਰ ਦੇ ਸਾਂਝੇ ਉੱਦਮਾਂ ਨਾਲ਼ ਇਹ ਰੈਲੀ ਕੱਢੀ।
ਉਨ੍ਹਾਂ ਦੱਸਿਆ ਕਿ ਇਸ ਬਾਲ ਕੈਂਸਰ ਜਾਗਰੂਕਤਾ ਰੈਲੀ ਦਾ ਮੁੱਖ ਮਕਸਦ ਬੱਚਿਆਂ ਵਿੱਚ ਕੈਂਸਰ ਬਾਰੇ ਲੋਕਾਂ ਨੂੰ ਜਾਗਰੂਕਤਾ ਪੈਦਾ ਕਰਨਾ ਸੀ। ਇਸ ਸਕੂਲ ਤੋਂ ਹੈੱਡਮਿਸਟਰੈਸ ਮਧੂ ਬਾਲਾ ਨੇ ਜਾਗਰੂਕਤਾ ਰੈਲੀ ਮੌਕੇ ਬੋਲਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਕਰ ਕੇ ਪਿੰਡ ਦੇ ਲੋਕਾਂ ਵਿੱਚ ਬਾਲ ਕੈਂਸਰ ਪ੍ਰਤੀ ਜਾਗਰੂਕਤਾ ਫੈਲਾਉਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਇਸ ਰੈਲੀ ਦੇ ਆਯੋਜਕਾਂ, ਵਿਸ਼ੇਸ਼ ਤੌਰ ਉੱਤੇ ਗੋਲਡੀ ਗਿਰ, ਨਵਨੀਤ ਕੌਰ ਦਾ ਧੰਨਵਾਦ ਕੀਤਾ।
ਇਸ ਜਾਗਰੂਕਤਾ ਰੈਲੀ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ ਅਤੇ ਸਕੂਲ ਅਧਿਆਪਕ ਗੁਰਲੀਨ ਕੌਰ, ਨੀਤੂ ਕੌਰ ਸਮੇਤ ਲਗਭਗ 31 ਐੱਨ. ਐੱਸ. ਐੱਸ. ਵਲੰਟੀਅਰਾਂ, ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਦੇ ਵਿਦਿਆਰਥੀਆਂ ਅਤੇ ਸਕੂਲੀ ਬੱਚਿਆਂ ਨੇ ਭਾਗ ਲਿਆ।