Thursday, November 21, 2024

Malwa

Shiromani Gurudwara Parbandhak Committee ਦੀਆ ਵੋਟਾਂ ਬਣਾਉਣ ਲਈ 17 ਅਤੇ 18 ਫਰਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ

February 16, 2024 09:37 PM
Daljinder Singh Pappi
ਪਟਿਆਲਾ : Deputy Commissioner ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ Sikh Gurudwara Borad Election ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਇਸ ਸਬੰਧੀ ਵੋਟਰਾਂ ਤੋਂ ਵੋਟ ਰਜਿਸਟਰੇਸ਼ਨ ਦੇ ਫਾਰਮ ਪ੍ਰਾਪਤ ਕਰਨ ਲਈ Patiala ਜ਼ਿਲ੍ਹੇ ਵਿੱਚ ਮਿਤੀ 17 ਅਤੇ 18 ਫਰਵਰੀ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ  ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ।   ਉਨ੍ਹਾਂ ਦੱਸਿਆ ਕਿ ਜ਼ਿਲ੍ਹਾ Patiala ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਾ 52 ਸਮਾਣਾ, 53 ਨਾਭਾ, 54 ਭਾਦਸੋਂ, 55 ਡਕਾਲਾ, 56 ਪਟਿਆਲਾ ਸ਼ਹਿਰ, 57 ਸਨੌਰ ਅਤੇ 59 ਰਾਜਪੁਰਾ ਲਈ ਯੋਗ ਵੋਟਰ ਆਪਣੇ ਖੇਤਰ ਦੇ ਪਟਵਾਰੀ/ਡੈਜੀਗਨੇਟਿਡ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਜਮ੍ਹਾਂ ਕਰਵਾਉਣ ਲਈ 17 ਫਰਵਰੀ ਅਤੇ 18 ਫਰਵਰੀ ਨੂੰ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ।  ਉਨ੍ਹਾਂ Patiala ਜ਼ਿਲ੍ਹੇ ਦੇ ਵੋਟਾਂ ਬਣਾਉਣ ਲਈ ਯੋਗ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਫਾਰਮ ਨੰਬਰ 1 ਭਰ ਕੇ ਤੁਰੰਤ ਸਬੰਧਤ ਕਰਮਚਾਰੀ/ਦਫ਼ਤਰ ਵਿੱਚ ਦੇਣ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ