Friday, November 22, 2024

Malwa

ਸ਼੍ਰੋਮਣੀ ਕਮੇਟੀ ਨੇ ਸੰਭੂ ਬਾਰਡਰ ’ਤੇ ਕਿਸਾਨਾਂ ਦੀ ਸਹਾਇਤਾ ਲਈ ਤਾਇਨਾਤ ਕੀਤੀਆਂ ਮੈਡੀਕਲ ਵੈਨਾਂ

February 18, 2024 09:06 PM
Daljinder Singh Pappi
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਿਥੇ ਸੰਭੂ ਬਾਰਡਰ ’ਤੇ ਦਿੱਲੀ ਜਾਣ ਵਾਲੇ ਕਿਸਾਨ ਭਰਾਵਾਂ ਲਈ ਨਿਰੰਤਰ ਲੰਗਰ ਜਾਰੀ ਹਨ, ਉਥੇ ਹੀ ਹਰਿਆਣਾ ਪੁਲਿਸ ਫੋਰਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਨਾਲ ਕੀਤੇ ਜਾ ਰਹੇ ਹਮਲਿਆਂ ਵਿਚ ਵੱਡੀ ਗਿਣਤੀ ਵਿਚ ਜ਼ਖਮੀ ਕਿਸਾਨਾਂ ਦੀ ਸਹਾਇਤਾ ਲਈ ਮੈਡੀਕਲ ਵੈਨਾਂ ਵੀ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਤਹਿਤ ਸੰਭੂ ਬਾਰਡਰ ’ਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਦਾ ਡਾਕਟਰੀ ਸਟਾਫ ਅਤੇ ਦਵਾਈਆਂ ਨਾਲ ਲੈਸ ਮੈਡੀਕਲ ਵੈਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ।
 
 
ਸੰਭੂ ਬਾਰਡਰ ’ਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਦਿਨ ਰਾਤ ਕਿਸਾਨ ਭਰਾਵਾਂ ਲਈ ਨਿਰੰਤਰ ਲੰਗਰ ਜਾਰੀ ਹੈ ਅਤੇ ਹਾਲਾਤਾਂ ਨੂੰ ਵੇਖਦੇ ਹੋਏ ਜ਼ਖ਼ਮੀ ਕਿਸਾਨ ਭਰਾਵਾਂ ਦੀ ਸਹਾਇਤਾ ਲਈ ਮੈਡੀਕਲ ਵੈਨਾਂ ਡਾਕਟਰੀ ਸਟਾਫ ਨਾਲ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਕਿ ਕਿਸਾਨਾਂ ਨੂੰ ਸਿਹਤਯਾਬ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਫਲਸਫਾ ਸਰਬੱਤ ਦਾ ਭਲਾ ਮੰਗਦਾ ਹੈ ਅਤੇ ਸ਼੍ਰੋਮਣੀ ਕਮੇਟੀ ਕਿਸਾਨ ਭਰਾਵਾਂ ਦੀ ਚੜ੍ਹਦੀਕਲਾ ਲਈ ਅਰਦਾਸ ਵੀ ਕਰਦੀ ਹੈ। ਜਥੇਦਾਰ ਲਾਛੜੂ ਨੇ ਕਿਹਾ ਕਿ ਕੇਂਦਰ ਮੋਦੀ ਸਰਕਾਰ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਜਲਦ ਮੰਨ ਲੈਣ ਨਹੀਂ ਤਾਂ ਕਿਸਾਨਾਂ ਦੇ ਨਾਲ ਨਾਲ ਹਰ ਵਰਗ ਦੇ ਰੋਹ ਦਾ ਵੱਡਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਭਰਾਵਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਕਿਸਾਨ ਜਥੇਬੰਦੀਆਂ ਦੇ ਇਸ ਸੰਘਰਸ਼ ’ਚ ਸਿਰਮੌਰ ਸੰਸਥਾ ਦਾ ਯੋਗਦਾਨ ਵੱਡਮੁੱਲਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਲੰਗਰ ਸੇਵਾਵਾਂ ਨੂੰ ਜਾਰੀ ਰੱਖਣਾ ਅਤੇ ਮੈਡੀਕਲ ਟੀਮਾਂ ਰਾਹੀਂ ਸੇਵਾਵਾਂ ਪ੍ਰਦਾਨ ਕਰਨਾ ਮਿਸਾਲ ਹੈ ਕਿ ਸੰਘਰਸ਼ ਦੌਰਾਨ ਸ਼੍ਰੋਮਣੀ ਕਮੇਟੀ ਹਰ ਜ਼ਿੰਮੇਵਾਰੀ ਪ੍ਰਤੀ ਯਤਨਸ਼ੀਲ ਰਹੇਗੀ।
 
 
ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਮੁਲਾਜ਼ਮ ਅਤੁੱਟ ਲੰਗਰ ਵਰਤਾਉਣ ਦੀ ਸੇਵਾ ਵਿਚ ਜੁਟੇ ਹੋਏ ਹਨ ਅਤੇ ਸੰਘਰਸ਼ਸ਼ੀਲ ਕਿਸਾਨ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਜੰਗ ਸਿੰਘ ਇਟਲੀ, ਸੁਖਜੀਤ ਸਿੰਘ ਬਘੌਰਾ, ਲਖਵਿੰਦਰ ਸਿੰਘ, ਰਾਮ ਸਿੰਘ, ਅਮਰਜੀਤ ਸਿੰਘ ਜਾਗਦੇ ਰਹੋ, ਪੀ.ਏ. ਟੋਨੀ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਮੂਹ ਸਟਾਫ ਮੁਲਾਜ਼ਮ ਆਦਿ ਸ਼ਾਮਲ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ