Thursday, April 03, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

February 19, 2024 12:47 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸਿਬਿਨ ਸੀ. ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਭੇਜੀਆਂ ਪਬਲੀਸਿਟੀ ਮੋਬਾਈਲ ਵੈੱਨਾਂ, ਜਾਗਰੂਕ ਮੁਹਿੰਮਾਂ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਲੋਕਾਂ ਨੂੰ ਵੱਧ ਤੋਂ ਵੱਧ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਵਾਲੇ ਦਿਨਾਂ ਵਿਚ ਪ੍ਰਾਪਤ ਹੋਈ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹੇ ਸਮੇਂ-ਸਮੇਂ 'ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਦੇ ਰਹਿਣ ਅਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਅਤੇ ਹਦਾਇਤਾਂ ਬਾਰੇ ਜਾਣੂੰ ਕਰਵਾਉਣ, ਇਸ ਨਾਲ ਸ਼ਿਕਾਇਤਾਂ ਵਿਚ ਕਮੀ ਆਵੇਗੀ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਅਹਿਮ ਲੋਕਾਂ ਦੀਆਂ ਵੋਟਾਂ ਚੈੱਕ ਕਰ ਲਈਆਂ ਜਾਣ ਕਿ ਵੋਟਾਂ ਬਣੀਆਂ ਹੋਈਆਂ ਹਨ ਜਾਂ ਨਹੀਂ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਇਸ ਬਾਬਤ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ 12 ਤੋਂ 16 ਫਰਵਰੀ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਦੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਸਿਖਲਾਈ ਕਰਵਾਈ ਗਈ ਹੈ। ਸਿਬਿਨ ਸੀ. ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ-2024 ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਚੋਣਾਂ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਡੀਸੀਜ਼ ਤੋਂ ਉਨ੍ਹਾਂ ਦੀ ਫੀਡਬੈਕ ਲਈ ਅਤੇ ਵਿਚਾਰ ਜਾਣੇ। ਬਹੁਤੇ ਡਿਪਟੀ ਕਮਿਸ਼ਨਰਾਂ ਨੇ ਚੋਣ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਕਹੀ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿਚ ਥੋੜ੍ਹੀ ਕਮੀ-ਪੇਸ਼ੀ ਹੈ ਉਨ੍ਹਾਂ ਜਲਦ ਇਸ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਅਤੇ ਸੀਈਓ ਦਫਤਰ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ। 

Have something to say? Post your comment

 

More in Chandigarh

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਓ.ਲਿਖਿਆ

ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਭਾਜਪਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ ਮਾਨ ਸਰਕਾਰ': ਬਲਬੀਰ ਸਿੰਘ ਸਿੱਧੂ