Friday, November 22, 2024

Chandigarh

Finance Minister Cheema ਵੱਲੋਂ NABARD's ਦਾ 'State Focus Paper' ਜਾਰੀ

February 19, 2024 03:57 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਕਰਵਾਏ ਗਈ ‘ਸਟੇਟ ਕ੍ਰੈਡਿਟ ਸੈਮੀਨਾਰ’ ਦੌਰਾਨ ਸੰਸਥਾ ਦਾ ‘ਸਟੇਟ ਫੋਕਸ ਪੇਪਰ’ (ਐਸ.ਐਫ.ਪੀ) 2024-25 ਜਾਰੀ ਕੀਤਾ। ਐਸ.ਐਫ.ਪੀ. ਵਿੱਚ ਵਿੱਤੀ ਸਾਲ 2024-25 ਦੌਰਾਨ ਪੰਜਾਬ ਵਿੱਚ ਤਰਜੀਹੀ ਖੇਤਰਾਂ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ ਦਾ ਅਨੁਮਾਨ ਲਗਾਇਆ ਗਿਆ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਬਾਰਡ ਅਤੇ ਹੋਰ ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕਰਨ ਵਚਨਬੱਧ ਹੈ ਤਾਂ ਜੋ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਖੇਤਰਾਂ ਦੀ ਪੂਰੀ ਸਮਰੱਥਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਲਈ ਇੱਕ ਯੋਗ ਮਾਹੌਲ ਬਣਾਉਣ ਅਤੇ ਇਹਨਾਂ ਪ੍ਰੋਜੈਕਟਾਂ ਦੇ ਲਾਭ ਹੇਠਲੇ ਪੱਧਰ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ। ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ‘ਸਟੇਟ ਫੋਕਸ ਪੇਪਰ’ ਦੀ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ‘ਸਟੇਟ ਫੋਕਸ ਪੇਪਰ’ ਨਿਵੇਸ਼ ਅਤੇ ਕਰਜ਼ੇ ਲਈ ਤਰਜੀਹੀ ਖੇਤਰਾਂ ਨੂੰ ਉਜਾਗਰ ਕਰਦੇ ਹੋਏ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਜ ਦੀ ਅੰਦਰ ਮੌਜੂਦ ਸੰਭਾਵਨਾਵਾਂ ਦਾ ਵਿਆਪਕ ਮੁਲਾਂਕਣ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕੁੱਲ ਕਰਜ਼ਾ ਯੋਜਨਾ ਵਿੱਚੋਂ, ਖੇਤੀਬਾੜੀ ਕਰਜ਼ੇ ਦੀ ਸੰਭਾਵਨਾ ਦਾ ਹਿੱਸਾ 118445.86 ਕਰੋੜ ਰੁਪਏ (48.62%) ਹੈ, ਜਿਸ ਵਿੱਚ ਫਸਲੀ ਕਰਜ਼ਾ 69393.35 ਕਰੋੜ ਰੁਪਏ (28.49%) ਅਤੇ ਖੇਤੀਬਾੜੀ ਮਿਆਦੀ ਕਰਜ਼ਾ 24526.61 ਕਰੋੜ ਰੁਪਏ (19%) ਹੈ, ਅਤੇ ਇਸ ਦੇ ਨਾਲ ਹੀ ਐਮ.ਐਸ.ਐਮ.ਈ ਲਈ ਕਰਜਾ ਸੰਭਾਵਨਾ 80724.34 ਕਰੋੜ ਰੁਪਏ (33.14%) ਹੈ।
 
 
ਵਿੱਤ ਮੰਤਰੀ ਨੇ ਨਾਬਾਰਡ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਹੇਠਾਂ ਜਾਣ ’ਤੇ ਚਿੰਤਾ ਜ਼ਾਹਰ ਕੀਤੀ ਅਤੇ ਫਸਲੀ ਵਿਭਿੰਨਤਾ ਦੀਆਂ ਪਹਿਲਕਦਮੀਆਂ, ਸੂਖਮ ਸਿੰਚਾਈ ਤਕਨੀਕਾਂ ਨੂੰ ਅਪਣਾਉਣ ਅਤੇ ਸਬੰਧਤ ਭਾਈਵਾਲਾਂ ਦੇ ਸਹਿਯੋਗ ਨਾਲ ਇਸ ਮੁੱਦੇ ਨੂੰ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਲਈ ‘ਸਟੇਟ ਫੋਕਸ ਪੇਪਰ’ ਤੋਂ ਅਗਵਾਈ ਲੈਣ ਦਾ ਸੱਦਾ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ ‘ਸਟੇਟ ਫੋਕਸ ਪੇਪਰ’ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੀਆਂ ਤਰਜੀਹਾਂ ਨੂੰ ਰਾਜ ਦੇ ਵਿਕਾਸ ਟੀਚਿਆਂ ਨਾਲ ਜੋੜ ਕੇ ਮੁੱਖ ਖੇਤਰਾਂ ਵੱਲ ਸੇਧ ਦੇਣ ਵਿੱਚ ਮਦਦ ਕਰੇਗਾ। ਇਸ ਦੌਰਾਨ ਵਿੱਤ ਮੰਤਰੀ ਨੇ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼), ਸਵੈ-ਸਹਾਇਤਾ ਸਮੂਹ (ਐਸ.ਐਚ.ਜੀ), ਸੰਯੁਕਤ ਦੇਣਦਾਰੀ ਸਮੂਹਾਂ (ਜੇ.ਐਲ.ਜੀ) ਅਤੇ ਬੈਂਕਾਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਇਸ ਮੌਕੇ ’ਤੇ ਲਗਾਈ ਗਈ ਪ੍ਰਦਰਸ਼ਨੀ ਵਿਖੇ ਵਿੱਤ ਮੰਤਰੀ ਨੇ ਨਾਬਾਰਡ ਦੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ, ਸੈਮੀਨਾਰ ਨੂੰ ਸੰਬੋਧਨ ਕਰਦਿਆਂ, ਨਾਬਾਰਡ ਪੰਜਾਬ ਦੇ ਖੇਤਰੀ ਦਫ਼ਤਰ ਦੇ ਮੁੱਖ ਜਨਰਲ ਮੈਨੇਜਰ ਰਘੂਨਾਥ ਬੀ. ਨੇ ਪੰਜਾਬ ਦੇ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਸਰੋਤਾਂ ਅਤੇ ਮੁਹਾਰਤ ਨੂੰ ਸਹੀ ਦਿਸ਼ਾ ਦੇਣ ਵਿੱਚ ਨਾਬਾਰਡ ਦੀ ਭੂਮਿਕਾ ਦਾ ਜਿਕਰ ਕਰਦਿਆਂ ਸੂਬੇ ਦੇ ਵਿਕਾਸ ਦੇ ਯਤਨਾਂ ਲਈ ਸੰਸਥਾ ਦੇ ਨਿਰੰਤਰ ਸਮਰਥਨ ਦੀ ਵਚਨਬੱਧਤ ਨੂੰ ਦੁਹਰਾਇਆ। ਸੈਮੀਨਾਰ ਵਿੱਚ ਸਕੱਤਰ ਵਿੱਤ ਦੀਪਰਵਾ ਲਾਕਰਾ, ਐਮ.ਡੀ., ਪੰਜਾਬ ਰਾਜ ਕਾਪਰੇਟਿਵ ਬੈਂਕ ਦਵਿੰਦਰ ਸਿੰਘ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਸਾਇੰਸਿਜ਼ ਯੂਨੀਵਰਸਿਟੀ ਡਾ. ਇੰਦਰਜੀਤ ਸਿੰਘ, ਵੀ.ਸੀ., ਗਡਵਾਸੂ, ਡੀ.ਜੀ.ਐਮ, ਆਰ.ਬੀ.ਆਈ. ਚੰਡੀਗੜ੍ਹ ਸਵਿਤਾ ਵਰਮਾ, ਚੇਅਰਮੈਨ, ਪੰਜਾਬ ਗ੍ਰਾਮੀਣ ਬੈਂਕ ਜੀ.ਕੇ.ਨੇਗੀ, ਅਤੇ ਸਬੰਧਤ ਵਿਭਾਗਾਂ, ਬੈਂਕਾਂ, ਖੇਤੀਬਾੜੀ ਯੂਨੀਵਰਸਿਟੀਆਂ ਦੇ ਹੋਰ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ