Friday, November 22, 2024

Chandigarh

ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ 89 ਦੇ ਪਾਰਕ ਵਿੱਚ ਓਪਨ ਜਿੰਮ ਦਾ ਉਦਘਾਟਨ ਕੀਤਾ 

February 19, 2024 05:38 PM
SehajTimes
ਮੋਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇੱਕ-ਇੱਕ ਕਰਕੇ ਵਿਕਾਸ ਮੁਖੀ ਕੰਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਹ ਗੱਲ ਮੋਹਾਲੀ ਦੇ ਸੈਕਟਰ-89 ਦੇ ਪਾਰਕ ਦੇ ਵਿੱਚ ਓਪਨ ਜਿਮ ਦਾ ਉਦਘਾਟਨ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਹੀ। ਉਹਨਾਂ ਕਿਹਾ ਕਿ ਜਿਮ ਚੰਗੀ ਸਿਹਤ ਦੀ ਨਿਸ਼ਾਨੀ ਹਨ, ਸਿਹਤਯਾਬ ਰਹਿਣ ਦੇ ਲਈ ਸੈਰ, ਯੋਗਾ ਅਤੇ ਜਿਮ ਅਤਿ ਜਰੂਰੀ ਹੈ, ਜੋ ਵੀ ਵਿਅਕਤੀ ਸਮੇਂ ਨਾਲ ਉੱਠਦਾ ਹੈ, ਸਮੇਂ ਨਾਲ ਐਕਸਰਸਾਈਜ਼ ਕਰਦਾ ਹੈ, ਸਮੇਂ ਨਾਲ ਖਾਂਦਾ ਹੈ, ਸਮੇਂ ਨਾਲ ਆਪਣੇ ਕੰਮ ਨਿਬੇੜਦਾ ਹੈ ਅਤੇ ਸਮੇਂ ਨਾਲ ਸੌਂਦਾ ਹੈ, ਉਸ ਨੂੰ ਕਦੀ ਵੀ ਬਿਮਾਰੀ ਨਹੀਂ ਲੱਗਦੀ, ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਰਹਿੰਦਾ ਹੈ ਅਤੇ ਸਿਹਤ ਠੀਕ ਰੱਖਣ ਦੇ ਲਈ ਕਸਰਤ ਕੀਤੀ ਜਾਣੀ ਅਤਿ ਜਰੂਰੀ ਹੈ। ਇਸ ਲਈ ਅੱਜ ਓਪਨ ਜਿਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਇਸ ਜਿਮ ਦਾ ਫਾਇਦਾ ਉਠਾਉਣ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਓਪਨ ਜਿਮ ਦੇ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਤਿੰਨ ਲੱਖ ਰੁਪਏ ਭੇਜੇ ਗਏ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੈਕਟਰ -89 ਦੇ ਬਸ਼ਿੰਦਿਆਂ ਨੂੰ ਗੁਰੂ ਘਰ ਜਾਣ ਦੇ ਲਈ ਦੂਰ ਨਹੀਂ ਜਾਣਾ ਪਵੇਗਾ, ਕਿਉਂਕਿ ਉਹਨਾਂ ਦੇ ਸੈਕਟਰ ਦੇ ਵਿੱਚ ਹੀ ਆਉਣ ਵਾਲੇ ਡੇਢ ਮਹੀਨੇ ਦੇ ਵਿੱਚ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਦੇ ਲਈ ਜਗ੍ਹਾ ਦੇ ਲਈ ਇਸ਼ਤਿਹਾਰ ਦੇ ਦਿੱਤਾ ਜਾਵੇਗਾ ਅਤੇ ਜਲਦੀ ਹੀ ਇਸ ਗੁਰਦੁਆਰਾ ਸਾਹਿਬਾਨ ਦੀ ਬਿਲਡਿੰਗ ਦਾ ਨਿਰਮਾਣ ਵੀ ਸ਼ੁਰੂ ਹੋ ਜਾਵੇਗਾ।
 
 
ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੋਂਦ ਦੇ ਵਿੱਚ ਆਉਂਦੇ ਸਾਰ ਹੀ ਵਿਕਾਸ ਮੁਖੀ ਕੰਮਾਂ ਨੂੰ ਤੇਜ਼ੀ ਨਾਲ ਕਰਵਾਉਣਾ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਜੋ ਮੰਗਾਂ ਅਤੇ ਗਰੰਟੀਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਦਿੱਤੀਆਂ ਗਈਆਂ ਸਨ, ਨੂੰ ਲਗਭਗ ਪੂਰਾ ਕਰ ਲਿਆ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਨਾਲ ਸੰਬੰਧਿਤ ਪੱਧਰ ਨੂੰ ਉੱਪਰ ਚੁੱਕਣ ਦੇ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਦੇ ਸਾਰਥਿਕ ਅਤੇ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ, ਅਤੇ ਪੰਜਾਬ ਦੇ ਲੋਕਾਂ ਨੇ ਜਿਨਾਂ ਸੁਪਨਿਆਂ ਦੀ ਪ੍ਰਾਪਤੀ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਉਹ ਸੁਪਨੇ ਪੂਰੇ ਹੋ ਰਹੇ ਹਨ। ਉਹਨਾਂ ਕਿਹਾ ਕਿ ਮੋਹਾਲੀ ਦੇ ਵਿਕਾਸ ਮੁਖੀ ਕੰਮਾਂ ਨੂੰ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਉਹਨਾਂ ਕਿਹਾ ਕਿ ਆਪ ਦੀ ਸਰਕਾਰ ਲੋਕਾਂ ਦੀ ਦੁਆਰ ਪ੍ਰੋਗਰਾਮ ਦੇ ਤਹਿਤ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਅਤੇ ਪੈਂਡਿੰਗ ਪਏ ਕੰਮਾਂ ਨੂੰ ਕਰਨ ਦੇ ਲਈ ਵਾਰਡ ਵਾਈਜ਼ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਕੰਮਾਂ ਨੂੰ ਮੌਕੇ ਕੀਤਾ ਜਾ ਰਿਹਾ। ਇਸ ਮੌਕੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ- 89 ਦੇ ਪ੍ਰਧਾਨ ਅਜੀਤ ਸਿੰਘ, ਮਲਕੀਤ ਸਿੰਘ, ਸੁਰਿੰਦਰ ਪਾਲ ਸਿੰਘ ਖਟੜਾ, ਬੋਪਾਰਾਏ- ਮੋਹਾਲੀ,ਡਾਕਟਰ ਕੁਲਦੀਪ ਸਿੰਘ ਸੈਣੀ, ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ -ਸੁਰਿੰਦਰ ਸਿੰਘ ਰੋਡਾ ਸੁਹਾਣਾ,ਗੱਬਰ ਮੌਲੀ, ਰਣਦੀਪ ਸਿੰਘ , ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮੌਲੀ, ਸਾਬਕਾ ਕੌਂਸਲਰ -ਹਰਪਾਲ ਸਿੰਘ ਚੰਨਾ, ਕੁਲਦੀਪ ਸਿੰਘ, ਤਾਰਨਜੀਤ ਸਿੰਘ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ, ਫੋਟੋ ਕੈਪਸ਼ਨ : ਵਿਧਾਇਕ ਮੋਹਾਲੀ ਕੁਲਵੰਤ ਸਿੰਘ ਸੈਕਟਰ- 89 ਪਾਰਕ ਦੇ ਵਿੱਚ ਓਪਨ ਜਿਮ ਦਾ ਉਦਘਾਟਨ ਕਰਨ ਦੇ ਦੌਰਾਨ ਨਜ਼ਰ ਆ ਰਹੇ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ