ਮਾਲੇਰਕੋਟਲਾ : ਅੱਜ ਸੰਯੁਕਤ ਕਿਸਾਨ ਮੋਰਚਾ ਮਲੇਰਕੋਟਲਾ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮਾਨ ਸਿੰਘ ਸੱਦੋਪੁਰ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਹੋਈ,ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 20 ਤੋਂ 22 ਫਰਵਰੀ ਤੱਕ ਮਹਾਰਾਣਾ ਟੋਲ ਪਲਾਜ਼ਾ ਟੋਲ ਮੁਕਤ ਕੀਤਾ ਜਾਵੇਗਾ ਅਤੇ ਉੱਥੇ ਦਿਨ ਰਾਤ ਦੇ ਧਰਨੇ ਦਿੱਤੇ ਜਾਣਗੇ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਰੌਹਣੋ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ C2+50 ਫਾਰਮੂਲੇ ਤਹਿਤ MSP ਦੇਣ ਅਤੇ ਫਸਲ ਦੀ ਖਰੀਦ ਦੀ ਪੱਕੀ ਗਰੰਟੀ ਦੇਣ ਦੀ ਥਾਂ MSP ਏ2 ਫਾਰਮੂਲੇ ਤਹਿਤ ਅਤੇ ਫਸਲ ਦੀ ਖਰੀਦ ਕੰਟੈਕਟ ਫਾਰਮਿੰਗ ਰਾਹੀਂ ਕਰਨ ਦਾ ਪ੍ਰਸਤਾਵ ਦੇਕੇਧੋਖਾ ਕਰ ਰਹੀ ਹੈ। ਉਨਾਂ ਕਿਹਾ ਕਿ ਇਸ ਢੰਗ ਨਾਲ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਾਕੀ ਦੇਸ਼ ਦੇ ਕਿਸਾਨਾਂ ਨਾਲੋਂ ਨਿਖੇੜ ਕੇ ਸੰਘਰਸ਼ ਨੂੰ ਕੁਰਾਹੇ ਪਾਉਣ ਦੀ ਨੀਤੀ ਅਪਣਾ ਰਹੀ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਚਮਕੌਰ ਸਿੰਘ ਹਥਨ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਦਰਸ਼ਨ ਸਿੰਘ ਕੁਠਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਤਹਿਤ 20- 22 ਫਰਵਰੀ ਤੱਕ ਦਿਨ ਰਾਤ ਦੇ ਪੱਕੇ ਧਰਨੇ ਮੋਹੋਰਾਣਾ ਟੋਲ ਪਲਾਜਾ ਉੱਪਰ ਲਾਇਆ ਜਾਵੇਗਾ। ਅਤੇ ਉਨਾ ਸਮਾਂ ਟੋਲ ਮੁਕਤ ਕੀਤਾ ਜਾਵੇਗਾ।