Friday, November 22, 2024

Chandigarh

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

February 19, 2024 06:56 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ  ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹ¯ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ। 
 
ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।  ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕ¯ਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪ¯ਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਵੀ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 'ਤੇ ਦਰਜ ਕਰਵਾ ਸਕਦੇ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ