ਹਰਿਆਣਾ : ਪੰਜਾਬ ਵਿੱਚ ਕਿਸਾਨਾਂ ਵੱਲੋਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਲੈ ਕੇ ਹਰਿਆਣਾ ਦੀਆਂ ਸਰਹੱਦਾਂ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਰਹੱਦਾਂ ’ਤੇ ਆਵਾਜਾਈ ਦੀ ਵਿਵਸਥਾ ਠੱਪ ਹੋ ਗਈ ਹੈ। ਆਵਾਜਾਈ ਦੀ ਵਿਵਸਥਾ ਠੱਪ ਹੋਣ ਦੇ ਨਾਲ-ਨਾਲ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਦੀ ਸਰਹੱਦਾਂ ਬੰਦ ਹੋਣ ਕਾਰਨ ਲੋਕਾਂ ਦੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ।
ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਕਾਰਨ ਬੱਸਾਂ ਦੇ ਰੂਟ ਬੰਦ ਹੋ ਗਏ ਹਨ ਜਿਸ ਕਾਰਨ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਬਾਲਾ ਡਿਪੂ ਪੰਜਾਬ ਦੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਨੂੰ ਆਪਣੀਆਂ ਬੱਸਾਂ ਨਹੀਂ ਭੇਜ ਰਿਹਾ ਅਤੇ ਇਸ ਦੇ ਨਾਲ ਹੀ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ ਵੀ ਆਪਣੀਆਂ ਬੱਸਾਂ ਦਿੱਲੀ, ਹਰਿਦੁਆਰ, ਦੇਹਰਾਦੂਨ, ਸਹਾਰਨਪੁਰ, ਵਰਿੰਦਾਵਨ ਅਤੇ ਜੈਪੂਰ, ਅੰਬਾਲਾ ਨਹੀਂ ਭੇਜ ਰਿਹਾ ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਖੇਤਰਾਂ ਦੇ ਲੋਕ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣਾ ਰੋਜ਼ਗਾਰ ਕਰਦੇ ਹਨ ਜਿਨ੍ਹਾਂ ਨੂੰ ਆਉਣ ਜਾਣ ਵਿੱਚ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।