ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਸਿਰਲੇਖ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਟ ਭਾਰਤ ਕਲੱਬ ਅਤੇ ਇੰਟਰਪਨਿਉਰਸਿਪ ਕਲੱਬ ਦੇ ਸਹਿਯੋਗ ਨਾਲ਼ ਕੱਢੀ ਇਸ ਰੈਲੀ ਦਾ ਮੁੱਖ ਮਕਸਦ ਕੁੜੀਆਂ ਦੀ ਘਟ ਰਹੀ ਗਿਣਤੀ ਅਤੇ ਉਨ੍ਹਾਂ ਦੇ ਬਰਾਬਰੀ ਦੇ ਹੱਕਾਂ ਅਤੇ ਸਿਹਤ ਪ੍ਰਤੀ ਪ੍ਰੇਰਿਤ ਕਰ ਕੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ। ਇਸ ਰੈਲੀ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ, ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਤੇ ਡਾ. ਅਭਿਨਵ ਭੰਡਾਰੀ ਸਮੇਤ 84 ਵਲੰਟੀਅਰਾਂ ਨੇ ਭਾਗ ਲਿਆ।