ਹਰਿਆਣਾ : ਹਰਿਆਣਾ ਵਿੱਚ ਇਕ ਵਿਅਕਤੀ ਵੱਲੋਂ ਇੰਟਰਨੈੱਟ ਦਾ ਪਾਸਵਰਡ ਨਾ ਦੇਣ ਕਾਰਨ ਕੈਂਚੀ ਨਾਲ ਜਾਨ ਲੇਵਾ ਹਮਲਾ ਕਰ ਦਿੱਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਫ਼ਤਿਆਬਾਦ ਦੇ ਇਕ ਪਿੰਡ ਵਿੱਚ ਇਕ ਨੌਜਵਾਨ ਨੇ ਆਪਣੇ ਗੁਆਂਢੀ ’ਤੇ ਕੈਂਚੀ ਨਾਲ ਹਮਲਾ ਕਰ ਦਿੱਤਾ। ਕਿਸਾਨ ਸੰਘਰਸ਼ ਦੇ ਚਲਦਿਆਂ ਹਰਿਆਣਾ ਦੇ ਕੁੱਝ ਜ਼ਿਲਿ੍ਹਆਂ ਵਿੱਚ ਇੰਟਰਨੈੱਟ ਦੀਆਂ ਸੇਵਾਵਾਂ ਪ੍ਰਭਾਵਿਤ ਹਨ ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹਰਿਆਣਾ ਅਤੇ ਪੰਜਾਬ ਦੀਆਂ ਸਰਹੱਦਾਂ ਨਾਲ ਲਗਦੇ ਖੇਤਰਾਂ ਵਿੱਚ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾਂ ਪੈ ਰਿਹਾ ਹੈ। ਇਸੇ ਤਰ੍ਹਾਂ ਪਿੰਡ ਬੈਜਲਪੁਰ ਵਿੱਚ ਇਕ ਦੁਕਾਨਦਾਰ ਨੇ ਗੁਆਂਢੀ ਦੁਕਾਨਦਾਰ ਉਪਰ ਇੰਟਰਨੈੱਟ ਦਾ ਪਾਸਵਰਡ ਨਾ ਦੇਣ ਕਾਰਨ ਹਮਲਾ ਕਰ ਦਿੱਤਾ। ਜ਼ਖ਼ਮੀ ਦੁਕਾਨਦਾਰ ਨੂੰ ਅਗਰੋਹਾ ਮੈਡੀਕਲ ਕਾਲਜ ਵਿੱਚ ਇਲਾਜ ਲਈ ਲਿਜਾਇਆ ਗਿਆ ਹੈ। ਕਿਸਾਨ ਅੰਦੋਲਨ ਕਾਰਨ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਹਨ ਅਤੇ ਲੋਕਾਂ ਨੂੰ ਇਸ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।