ਸੁਨਾਮ : ਨਾਮਵਰ ਪੰਜਾਬੀ ਗਾਇਕ ਅਤੇ ਫਿਲਮੀ ਅਦਾਕਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਸਮਾਜਿਕ ਰਿਸ਼ਤਿਆਂ ਦੀ ਪ੍ਰਤੀਬੱਧਤਾ ਲਈ ਆਪ ਚੰਗਾ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸੱਸ ਮਾੜੀ ਨਹੀਂ ਹੁੰਦੀ। ਮੰਗਲਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ " ਨੀ ਮੈਂ ਸੱਸ ਕੁੱਟਣੀ -2 " ਦੀ ਪ੍ਰਮੋਸ਼ਨ ਲਈ ਪੁੱਜੀ ਫਿਲਮ ਟੀਮ ਦੇ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਇਹ ਫਿਲਮ ਨੂੰਹ ਸੱਸ ਦੇ ਨਿੱਘੇ ਰਿਸ਼ਤੇ ਨੂੰ ਦਰਸਾਉਣ ਵਾਲੀ ਘਰੇਲੂ ਅਤੇ ਮਨੋਰੰਜਨ ਭਰਪੂਰ ਫਿਲਮ ਹੈ ਜਿਸ ਵਿਚ ਨੂੰਹ ਸੱਸ ਦੇ ਰਿਸ਼ਤਿਆਂ ਨੂੰ ਕਿਵੇਂ ਸਹੀ ਰੱਖਣ ਵਿੱਚ ਸਹਾਈ ਹੋ ਸਕਦੀ ਹੈ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਇਸ ਫਿਲਮ ਤੋਂ ਸੇਧ ਲੈਣ ਦੀ ਲੋੜ ਹੈ ਅਤੇ ਰਿਸ਼ਤਿਆਂ ਨੂੰ ਸਹੀ ਨਿਭਾਉਣ ਲਈ ਆਪਣਾ ਵਿਹਾਰ ਵੀ ਸਹੀ ਰੱਖਣਾ ਚਾਹੀਦਾ ਹੈ। ਉਨ੍ਹਾਂ ਸਾਰਿਆਂ ਨੂੰ ਇਹ ਫਿਲਮ ਦੇਖਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਸਿੰਘ ਮੰਡ, ਤਨਵੀਰ ਨਾਗੀ, ਸੁਖਵਿੰਦਰ ਬਰਾੜ, ਮਹਿਤਾਬ ਵਿਰਕ, ਪ੍ਰਗਟ ਸਮਾਰੋਹ, ਕਾਲਜ ਪ੍ਰਿੰਸੀਪਲ ਹਰਵਿੰਦਰ ਸਿੰਘ, ਪ੍ਰੋਫੈਸਰ ਮੁਖਤਿਆਰ ਸਿੰਘ, ਰਾਜਬੀਰ ਕੌਰ, ਡਾਕਟਰ ਮਨਪ੍ਰੀਤ ਕੌਰ ਹਾਂਡਾ, ਪ੍ਰੋਫੈਸਰ ਸਤਿੰਦਰ ਸਿੰਘ ਢਿੱਲੋਂ , ਨਰਦੀਪ ਸਿੰਘ, ਸਰਪੰਚ ਪਵਿੱਤਰ ਸਿੰਘ ਬੈਨੀਪਾਲ, ਰਾਜੂ ਸੇਠੀ, ਕੁਲਦੀਪ ਸਿੰਘ ਬਾਹੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।