Friday, November 22, 2024

Malwa

ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਹੱਲ : MLA Malerkotla

February 20, 2024 05:21 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ 06 ਫਰਵਰੀ ਤੋਂ ਲਗਾਤਾਰ ਲਗਾਏ ਜਾ ਰਹੇ ਹਨ, ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ,ਉਥੇ ਹੀ 44 ਤਰ੍ਹਾਂ ਦੀਆਂ ਪ੍ਰਸਾਸ਼ਨਿਕ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਇਹ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਫਿਰੋਜਪੁਰ ਕੁਠਾਲਾ,ਦਸੌਧਾ ਸਿੰਘ ਵਾਲਾ,ਮਾਣਕੀ ਅਤੇ ਮਿਠੇਵਾਲ ਵਿਖੇ ਲਗਾਏ ਕੈਂਪਾਂ ਦੇ ਦੌਰਾਨ ਪਿੰਡ ਨਿਵਾਸੀਆਂ ਨਾਲ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ।  ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਦਫ਼ਤਰਾਂ ਦਾ ਲੋਕਾਂ ਨਾਲ ਸਬੰਧਤ ਕੰਮ-ਕਾਜ ਲੋਕਾਂ ਦੇ ਘਰਾਂ ਦੇ ਨੇੜੇ ਹੀ ਤੁਰਤ-ਫੁਰਤ ਹੋ ਰਿਹਾ ਹੋਵੇ। ਵਿਧਾਇਕ ਡਾਕਟਰ ਮੁਹੰਮਦ ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਇਹ ਕੈਂਪ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਵਾਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰ ਰਹੇ ਹਨ। ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ।ਇਸ ਮੌਕੇ ਉਹਨਾਂ ਨਾਲ ਉੱਚ ਅਧਿਕਾਰੀਆਂ ਸਮੇਤ ਚੇਅਰਮੈਨ  ਕਰਮਜੀਤ ਸਿੰਘ ਕੁਠਾਲਾ, ਸਮਰਜੀਤ ਕੌਰ ਢਿੱਲੋਂ, ਸੰਤੋਖ ਸਿੰਘ, ਅੱਛਰਾ ਸਿੰਘ ਮਾਨਕਵਾਲ,ਪਾਲੀ ਕੁਠਾਲਾ,ਰਮਿੰਦਰ ਸਿੰਘ,ਅਜੀਤ ਸਿੰਘ,ਬੀਰਾ ਸੰਧੂ ,ਰਮਨ ਖਟੜਾ, ਸਤਿਗੁਰ ਸਿੰਘ ਕਲਿਆਣ, ਕਾਨੂੰਨਗੋ ਹਾਕਮ ਸਿੰਘ , ਗੁਰਲਵਲੀਨ ਸਿੰਘ ਲਵਲੀ ਕੁਠਾਲਾ ਸਮੇਤ ਵੱਡੀ ਗਿਣਤੀ ਵਿਚ ਆਪ ਵਰਕਰ ਮੌਜੂਦ ਸਨ ।

                 

 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ