ਦਿੱਲੀ : ਸੁਪਰੀਮ ਕੋਰਟ (Supreme Court) ਨੇ ਚੰਡੀਗੜ੍ਹ ਦੀ ਮੇਅਰ ਦੇ ਚੋਣ ਮਾਮਲੇ ਵਿੱਚ ਫ਼ੈਸਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਅਪੀਲਕਰਤਾ ਕੁਲਦੀਪ ਕੁਮਾਰ ਦੇ ਹੱਕ ਵਿਚ ਸੁਣਾਇਆ ਹੈ ਜਿਸ ਕਾਰਨ ਆਮ ਆਦਮੀ ਪਾਰਟੀ ਦੇ ਖੇਮੇ ਵਿੱਚ ਖ਼ੁਸ਼ੀ ਪਾਈ ਜਾ ਰਹੀ ਹੈ। ਸੁਪਰੀਮ ਕੋਰਟ (Supreme Court) ਦੇ ਇਸ ਫ਼ੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵੱਲੋਂ ਵੀ ਸਵਾਗਤ ਕੀਤਾ ਗਿਆ ਹੈ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Adami Party) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਹੈ ਕਿ ਜਦੋਂ ਜੇਕਰ ਭਾਜਪਾ ਚੰਡੀਗੜ੍ਹ ਦੇ ਮੇਅਰ ਦੀ ਛੋਟੀ ਜਿਹੀ ਚੋਣ ਵਿੱਚ ਵੱਡੀ ਗੜਬੜੀ ਕਰ ਸਕਦੀ ਹੈ ਤਾਂ ਸੋਚੋ ਲੋਕਸਭਾ ਚੋਣਾਂ ਵਿਚ ਕਿੰਨੀ ਵੱਡੀ ਗੜਬੜੀ ਕਰੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵਾਲੇ ਹਮੇਸ਼ਾ ਕਹਿਦੇ ਸੁਣੇ ਜਾਂਦੇ ਹਨ ਕਿ ਉਹ 370 ਦੀਆਂ 370 ਲੋਕ ਸਭਾ ਸੀਟਾਂ ਜਿੱਤਣਗੇ। ਇਨ੍ਹਾਂ ਵਿੱਚ ਇਸ ਤਰ੍ਹਾਂ ਦਾ ਵਿਸ਼ਵਾਸ ਕਿਥੋਂ ਆ ਰਿਹਾ ਹੈ, ਇਹ ਵੋਟ ਚੋਰੀ ਕਰਦੇ ਹਨ। ਗੜਬੜੀ ਕਰਕੇ ਜਿੱਤਦੇ ਹਨ। ਜਿਹੜੇ ਲੋਕ ਕਹਿੰਦੇ ਹਨ ਕਿ ਭਾਜਪਾ ਨੂੰ ਹਰਾਇਆ ਨਹੀਂ ਜਾ ਸਕਦਾ ਤਾਂ ਇਹ ਚੰਡੀਗੜ੍ਹ ਦੇ ਮੇਅਰ ਚੋਣ ਇਸ ਗੱਲ ਦੀ ਗਵਾਈ ਹੈ ਕਿ ਜੇਕਰ ਅਸੀਂ ਇਕਜੁੱਟ ਹੋ ਜਾਈਏ ਤਾਂ ਭਾਜਪਾ ਨੂੰ ਹਰਾਇਆ ਜਾ ਸਕਦਾ ਹੈ। ਸੁਪਰੀਮ ਕੋਰਟ (Supreme Court) ਨੇ ਚੰਡੀਗੜ੍ਹ ਦੇ ਮੇਅਰ ਚੋਣ ਵਿੱਚ ਰਿਟਰਨਿੰਗ ਅਧਿਕਾਰੀ ਅਨਿਲ ਮਸੀਹ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਉਸ ਤੋਂ ਤਿੰਨ ਹਫ਼ਤਿਆਂ ਦੇ ਅੰਦਰ ਅੰਦਰ ਜਵਾਬ ਮੰਗਿਆ ਹੈ।