Thursday, November 21, 2024

Chandigarh

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

April 28, 2021 05:29 PM
SehajTimes
ਚੰਡੀਗੜ੍ਹ ; ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਅਤੇ ਵਿਦਿਆਰਥੀਆਂ ਦੀਆਂ ਆਨ ਲਾਈਨ ਕਲਾਸਾਂ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਇਸ ਮੁਹਿੰਮ ਦੇ ਵਾਸਤੇ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਕੋਵਿਡ ਤੋਂ ਬਚਣ ਲਈ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟ ਫਾਰਮਾਂ ’ਤੇ ਪ੍ਰਚਾਰ ਸਮੱਗਰੀ ਪਾਈ ਜਾ ਰਹੀ ਹੈ। 
 
ਅਧਿਆਪਕਾਂ ਵੱਲੋਂ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਲਈ ਆਖਿਆ  ਜਾ ਰਿਹਾ ਹੈ। ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਮਰੀਜ਼ ਨਾਲ ਸਨੇਹ ਭਰਪੂਰ ਵਿਵਹਾਰ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।  ਇਸ ਦੇ ਨਾਲ ਹੀ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ  ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਨੂੰ ਰੋਕਣ ਲਈ ਕਾਫੀ ਮਦਦ ਮਿਲ ਸਕਦੀ ਹੈ।   
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਦੇ ਸਾਬਕਾ ਮੁੱਖ ਸਕੱਤਰ ਰੱਤੜਾ ਦੇ ਦਿਹਾਂਤ ਉਤੇ ਮੁੱਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Corona : ਚੰਡੀਗੜ੍ਹ ਵਿਚ ਦੁਬਾਰਾ ਤੋਂ ਹੋਵੇਗੀ ਸਖ਼ਤੀ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : 911 ਕਰੋੜ ਰੁਪਏ ਦੀ ਲਾਗਤ ਵਾਲੇ ਪੇਂਡੂ ਵਿਕਾਸ ਪ੍ਰਾਜੈਕਟਾਂ ਨੂੰ ਲੀਹ 'ਤੇ ਪਾਇਆ: ਮੁੱਖ ਸਕੱਤਰ ਵਿਨੀ ਮਹਾਜਨ

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ