ਮੋਹਾਲੀ : ਮੋਹਾਲੀ ਵਿੱਚ ਕਰੋਨਾਵਾਇਰਸ ਦੀ ਲਾਗ ਦੇ ਮਾਮਲੇ ਦਿਨੋਂ ਦਿਨ ਵੱਧ ਰਹੇ ਹਨ ਪਰ ਨਾਲੋ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮੋਹਾਲੀ ਵਿੱਚ 867 ਨਵੇਂ ਕਰੋਨਾਵਾਇਰਸ ਦੇ ਮਾਮਲੇ ਮਿਲੇ ਹਨ ਜਦਕਿ 852 ਮਰੀਜ਼ਾਂ ਨੇ ਇਸ ਨਾਮੁਰਾਦ ਬੀਮਾਰੀ ਨੂੰ ਮਾਤ ਦਿੱਤੀ ਹੈ। ਇਸ ਤੋਂ ਇਲਾਵਾ 12 ਮਰੀਜ਼ਾਂ ਨੇ ਅੱਜ ਦਮ ਤੋੜਿਆ ਹੈ।
ਡਿਪਟੀ ਕਮਿਸ਼ਨਰ ਮੋਹਾਲੀ ਸ੍ਰੀ ਗਿਰੀਸ਼ ਦਿਆਲਨ ਵੱਲੋਂ ਦਿਤੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਕਰੋਨਾਵਾਇਰਸ ਦੇ ਕੁੱਲ ਪਾਜ਼ੇਟਿਵ ਮਾਮਲੇ 44825 ਮਿਲੇ ਹਨ ਜਿਨ੍ਹਾਂ ਵਿਚੋਂ 35489 ਮਰੀਜ਼ ਠੀਕ ਹੋਏ ਹਨ ਅਤੇ 8757 ਮਾਮਲੇ ਐਕਟਿਵ ਹਨ। ਜਦਕਿ 579 ਮਰੀਜ਼ ਦਮ ਤੋੜ ਚੁੱਕੇ ਹਨ।
ਡਿਪਟੀ ਕਮਿਸ਼ਨਰ ਮੋਹਾਲੀ ਅਨੁਸਾਰ ਜ਼ਿਲ੍ਹੇ ਮੋਹਾਲੀ ਵਿੱਚ ਅੱਜ ਸੱਭ ਤੋਂ ਵੱਧ ਮਾਮਲੇ 275 ਮਿਲੇ ਹਨ ਜਦਕਿ ਢਕੌਲੀ ਵਿਚ 201 ਦੇ ਕਰੀਬ ਕਰੋਨਾਵਾਇਰਸ ਦੇ ਮਾਮਲੇ ਮਿਲੇ ਹਨ। ਡੇਰਾ ਬਸੀ ਵਿੱਚ 118, ਲਾਲੜੂ ਵਿੱਚ 18, ਬੂਥਗੜ੍ਹ ਵਿੱਚ 30, ਘੜੂੰਆਂ ਵਿੱਚ 60, ਖਰੜ ਵਿੱਚ 144, ਕੁਰਾਲੀ ਵਿੱਚ 14, ਬਨੂੜ ਵਿਚ 7 ਕਰੋਨਾਵਾਇਰਸ ਦੀ ਲਾਗ ਦੇ ਮਾਮਲੇ ਮਿਲੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕਰੋਨਾਵਾਇਰਸ ਤੋਂ ਬਚਣ ਲਈ ਮਾਸਕ ਲਗਾਉਣ ਦੀ ਅਪੀਲ ਵੀ ਕੀਤੀ ਗਈ ਹੈ।