ਪਟਿਆਲਾ : ਕਰੋਨਾ ਦੀ ਲਾਗ ਦੇ ਫ਼ੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ ਵੱਖ ਤਰ੍ਹਾਂ ਦੀਆਂ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ। ਜਿਸ ਤਹਿਤ ਹੁਣ ਵਿਆਹ ਸਮਾਗਮ ਵਿੱਚ 20 ਤੋਂ ਵਧੇਰੇ ਲੋਕ ਸ਼ਿਰਕਤ ਨਹੀਂ ਕਰ ਸਕਣਗੇ। ਇਸ ਤੋਂ ਇਲਾਵਾ 30 ਅਪ੍ਰੈਲ ਤੱਕ ਵਿਆਹ ਸਮਾਗਮਾਂ ਲਈ ਪ੍ਰਸ਼ਾਸਨ ਤੋਂ ਈ-ਪਾਸ ਵੀ ਲੈਣ ਹੋਵੇਗਾ ਅਤੇ 6 ਵਜੇ ਤੋਂ ਬਾਅਦ ਵਿਆਹ ਸਮਾਗਮਾਂ ਲਈ ਵੀ ਪ੍ਰਵਾਨਗੀ ਲੈਣੀ ਲਾਜ਼ਮੀ ਕਰਾਰ ਦਿੱਤੀ ਗਈ ਹੈ ਅਤੇ ਵਿਆਹ ਸਮਾਗਮ 9 ਵਜੇ ਤੱਕ ਸੰਪੂਰਨ ਕਰਨਾ ਹੋਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਆਖਿਆ ਹੈ ਕਿ 1 ਮਈ 2021 ਜਾਂ ਉਸ ਤੋਂ ਬਾਅਦ ਤੈਅ ਕੀਤੇ ਗਏ ਵਿਆਹ ਸਮਾਗਮਾਂ ਲਈ ਪਰਿਵਾਰਾਂ ਨੂੰ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਪਰਿਵਾਰ ਸਮਾਂ ਸੀਮਾ, ਸੋਮਵਾਰ ਤੋਂ ਸ਼ੁੱਕਰਵਾਰ ਨੂੰ ਸਵੇਰੇ 5 ਵਜੇ ਤੋਂ ਸ਼ਾਮ 6 ਵਜੇ ਦੇ ਦਰਮਿਆਨ ਅਤੇ ਸਨਿਚਰਵਾਰ ਅਤੇ ਐਤਵਾਰ ਨੂੰ ਲਾਕਡਾਊਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਕੋਈ ਸਮਾਗਮ ਨਾ ਰੱਖਣ ਅਤੇ ਜ਼ਰੂਰੀ ਹਦਾਇਤਾਂ ਅਨੁਸਾਰ 10 ਤੋਂ ਵਧੇਰੇ ਦਾ ਇਕੱਠ ਨਾ ਕਰਨ ਅਤੇ ਸਮਾਗਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਮਨਜੂਰੀ ਜ਼ਰੂਰ ਲੈਣ।