ਬਰਨਾਲਾ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅੱਗਰਵਾਲ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋ ਪੰਜਾਬ ਦਿਵਿਆਂਗਜਨ ਸ਼ਕਤੀਕਰਨ ਯੋਜਨਾ-2021 ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਅਧਿਆਪਕ ਸਾਹਿਬਾਨਾ, ਲੀਗਲ ਲੀਟਰੇਸੀ ਕਲੱਬ ਦੇ ਇੰਚਾਰਜ ਅਤੇ ਪੈਰਾ ਲੀਗਲ ਵਲੰਟੀਅਰਾਂ ਲਈ ਵੱਖ-ਵੱਖ ਵੈਬੀਨਾਰਾਂ ਦਾ ਆਯੋਜਨ ਕੀਤਾ ਗਿਆ। ਮਾਨਯੋਗ ਸਕੱਤਰ ਜੀ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ਅਪਾਹਜਤਾ ਐਕਟ 2016 ਅਧੀਨ ਅਪਾਹਜ ਵਿਅਕਤੀਆਂ ਦੇ ਅਧਿਕਾਰਾ ਨੂੰ ਮੁੱਖ ਰੱਖਦੇ ਹੋਏ ਅਤੇ ਅਪਾਹਜ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੇ ਹੋਏ ਸਮਾਜ ਵਿੱਚ ਉਨ੍ਹਾਂ ਦੀ ਪ੍ਰਭਾਵਸ਼ਾਲੀ ਭਾਗੀਦਾਰੀ ਅਤੇ ਸ਼ਮੂਲੀਅਤ ਲਈ ਉਨ੍ਹਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਇਹ ਐਕਟ ਲਿਆਂਦਾ ਗਿਆ। ਸ਼੍ਰੀਮਤੀ ਪ੍ਰਤੀਮਾ ਅਰੋੜਾ, ਮਾਨਯੋਗ ਸਕੱਤਰ ਅਤੇ ਪੈਨਲ ਵਕੀਲ ਸ਼੍ਰੀ ਚੰਦਰ ਬਾਂਸਲ ਜੀ ਵੱਲੋ੍ਹਂ ਵੱਖ-ਵੱਖ ਸਕੀਮਾਂ ਜਿਵੇਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ, ਸਮਾਰਟ ਰਾਸ਼ਨ ਕਾਰਡ ਸਕੀਮ, ਸਿਹਤ ਬੀਮਾ ਯੋਜਨਾ, ਸਰਬੱਤ ਸਿਹਤ ਬੀਮਾ ਯੋਜਨਾ, ਰੋਜ਼ੀ ਰੋਟੀ ਕਮਾਉਣਾ, ਹੁਨਰ ਵਿਕਾਸ ਅਤੇ ਕਿੱਤਾਮੁੱਖੀ ਸਿਖਲਾਈ, ਕਿਸ਼ੋਰ ਲੜਕੀਆਂ ਲਈ ਯੋਜਨਾ, ਵਿਦਿਆਰਥੀਆਂ ਲਈ ਮੁਫ਼ਤ ਆਵਾਜਾਈ, ਹੋਸਟਲ ਦੀ ਸੁਵਿਧਾ, ਮੁਫਤ ਕੋਚਿੰਗ, ਆਸ਼ਿਰਵਾਦ ਸਕੀਮ, ਮਾਈ ਭਾਗੋ ਵਿੱਦਿਆ ਸਕੀਮ, ਵਿਸ਼ੇਸ ਲੋੜ ਵਾਲੇ ਬੱਚਿਆ ਲਈ ਸਿੱਖਿਆ ਸਕੀਮ/ਫਿਜ਼ੀਓਥੈਰੇਪੀ ਅਤੇ ਸਪੀਚ ਥੈਰੇਪੀ, ਹੋਣਹਾਰ ਵਿਦਿਆਰਥੀਆਂ ਲਈ ਡਾ. ਹਰਗੋਬਿੰਦ ਖੁਰਾਨਾ ਵਜੀਫਾ ਸਕੀਮ, ਕਸਤੂਰਬਾ ਗਾਂਧੀ ਬਾਲੀਕਾ ਵਿਦਿਆਲਿਆ ਹੋਸਟਲ ਸਕੀਮ ਆਦਿ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ। ਵੈਬੀਨਾਰਾਂ ਦੇ ਅੰਤ ਵਿੱਚ ਅਪੀਲ ਕੀਤੀ ਗਈ ਇਨ੍ਹਾਂ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾ ਦਾ ਫਾਇਦਾ ਉਠਾ ਸਕਣ।