Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Education

ਨਹਿਰੂ ਯੁਵਾ ਕੇਂਦਰ ਵੱਲੋਂ ਮਨਾਇਆ ਗਿਆ ਹਿੰਦੀ ਦਿਵਸ

September 15, 2020 07:16 PM
Surjeet Singh Talwandi

ਬਰਨਾਲਾ : ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਹਿੰਦੀ ਦਿਵਸ ਮਨਾਇਆ ਗਿਆ। ਇਸ ਮੌਕੇ ਜਿਲਾ ਯੂਥ ਕੋਆਰਡੀਨੇਟਰ ਮੈਡਮ ਪਰਮਜੀਤ ਕੌਰ ਸੋਹਲ ਨੇ ਯੂਥ ਵਲੰਟੀਅਰਾਂ ਨੂੰ ਹਿੰਦੀ ਭਾਸ਼ਾ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿੰਦੀ ਨੂੰ ਰਾਜ ਭਾਸ਼ਾ ਦਾ ਦਰਜਾ 14 ਸਤੰਬਰ 1949 ‘ਚ ਮਿਲਿਆ ਸੀ। ਉਦੋਂ ਤੋਂ ਹਰ ਸਾਲ ਇਹ ਦਿਨ ‘ਹਿੰਦੀ ਦਿਵਸ’ ਵਜੋਂ  ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹਿੰਦੀ ਭਾਰਤੀ ਗਣਰਾਜ ਦੀ ਸਰਕਾਰੀ ਅਤੇ ਮੱਧ ਭਾਰਤੀ-ਆਰੀਆ ਭਾਸ਼ਾ ਹੈ। ਸਾਲ 2001 ਦੀ ਜਨਗਣਨਾ ਅਨੁਸਾਰ ਲਗਭਗ 25.79 ਕਰੋੜ ਭਾਰਤੀ ਹਿੰਦੀ ਦੀ ਵਰਤੋਂ ਮਾਂ ਬੋਲੀ ਦੇ ਰੂਪ ’ਚ ਕਰਦੇ ਹਨ, ਜਦੋਂ ਕਿ ਲਗਭਗ 42.20 ਕਰੋੜ ਲੋਕ ਇਸ ਦੀ ਵਰਤੋਂ 50 ਤੋਂ ਵੱਧ ਬੋਲੀਆਂ ’ਚੋਂ ਇਕ ਬੋਲੀ ਦੇ ਰੂਪ ਵਜੋਂ ਕਰਦੇ ਹਨ।

              ਜ਼ਿਕਰਯੋਗ ਹੈ ਕਿ ਪਹਿਲਾ ਹਿੰਦੀ ਦਿਵਸ 14 ਸਤੰਬਰ 1953 ’ਚ ਮਨਾਇਆ ਗਿਆ ਸੀ। ਇਸ ਮੌਕੇ ਰਾਸਟਰੀ ਯੂਥ ਵਲੰਟੀਅਰ ਬਲਵੀਰ ਸਿੰਘ ਵਲਜੋਤ ਤਾਜੋਕੇ ਖੁਰਦ ਨੇ ਵੀ ਹਿੰਦੀ ਸਬੰਧੀ ਕੁਝ ਨੁਕਤਿਆਂ ’ਤੇ ਜਾਣਕਾਰੀ ਸਾਂਝੀ ਕੀਤੀ।

             ਇਸ ਸਮੇਂ ਮੈਡਮ ਪਰਮਜੀਤ ਕੌਰ ਸੋਹਲ ਨੇ ਦੱਸਿਆ ਕਿ ਯੂਥ ਵਲੰਟੀਅਰ ਬਰਨਾਲਾ ਜ਼ਿਲ੍ਹੇ ਵਿੱਚ ਸਵੱਛ ਭਾਰਤ ਮਿਸ਼ਨ ਅਤੇ ਪੋਸ਼ਣ ਅਭਿਆਨ ਸਬੰਧੀ ਘਰ-ਘਰ ਜਾਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਮੌਕੇ ਯੂਥ ਵਲੰਟੀਅਰ ਸੰਦੀਪ ਸਿੰਘ ਭਦੌੜ, ਨਵਨੀਤ ਕੌਰ ਮਾਂਗੇਵਾਲ, ਸਤਿਨਾਮ ਸਿੰਘ ਨਾਈਵਾਲਾ, ਸੁਸਮਾਵਤੀ ਬਰਨਾਲਾ, ਲਵਪ੍ਰੀਤ ਸ਼ਰਮਾ ਹਰੀਗੜ੍ਹ, ਗੁਰਪ੍ਰੀਤ ਸਿੰਘ ਬਰਨਾਲਾ, ਦਪਿੰਦਰ ਕੁਮਾਰ ਧਨੌਲਾ, ਅਮਰੀਕ ਰਾਮ, ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਪੱਖੋ ਕਲਾਂ ਹਾਜ਼ਰ ਸਨ।

Have something to say? Post your comment

 

More in Education

ਦੀਵਾਨ ਟੋਡਰ ਮੱਲ ਪਬਲਿਕ ਸਕੂਲ ਦੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਨੇ ਤੀਜ਼ੀ ਵਾਰ ਹਾਸਿਲ ਕੀਤਾ ‘ਨੈਸ਼ਨਲ ਬੈਸਟ ਟੀਚਰ ਅਵਾਰਡ 2024-25’

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਸੁਨਾਮ ਕਾਲਜ਼ 'ਚ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ 

ਸਟੀਲਮੈਨਜ਼ ਪਬਲਿਕ ਸਕੂਲ ਚੰਨੋਂ ਦੀ ਅਧਿਆਪਕਾ ਮੀਨਾਕਸ਼ੀ ਚਾਵਲਾ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਣਾ ਦੇ ਵਿਦਿਆਰਥੀਆਂ ਨੇ ਪੁਲਿਸ ਲਾਈਨ ਦਾ ਕੀਤਾ ਦੌਰਾ 

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ਼ ਵਿਖੇ ਜਾਗਰੂਕਤਾ