Friday, September 20, 2024

Malwa

ਸਿਹਤ ਮੰਤਰੀ ਤੇ ਬਲਤੇਜ ਪੰਨੂ ਨੇ ਵਿਦਿਆਰਥਣਾਂ ਨੂੰ ਸਾਈਕਲ ਤੇ ਸਕੂਲ-ਕਿੱਟਾਂ ਵੰਡੀਆਂ

February 22, 2024 11:23 AM
SehajTimes
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਆਰ ਬੀ ਐਲ ਬੈਂਕ ਵੱਲੋਂ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਤ ਕਰਨ ਵਾਲੀ ਸੀ ਐਸ ਆਰ ਪਹਿਲ ਉਮੀਦ 1000 ਤਹਿਤ 700 ਵਿਦਿਆਰਥਣਾਂ ਨੂੰ ਇੱਥੇ ਪੋਲੋ ਗਰਾਊਂਡ ਵਿਖੇ ਸਾਈਕਲ ਅਤੇ ਸਕੂਲ ਕਿੱਟਾਂ ਤਕਸੀਮ ਕੀਤੀਆਂ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਤੇ ਆਰਬੀਐਲ ਬੈਂਕ ਦੇ ਐਮਡੀ ਤੇ ਸੀਈਓ ਆਰ ਸੁਬਰਾਮਣਿਆਕੁਮਾਰ ਵੀ ਮੌਜੂਦ ਸਨ। ਇਸ ਮੌਕੇ ਵਿਦਿਆਰਥਣਾਂ ਨੂੰ ਅੱਗੇ ਵੱਧਣ ਲਈ ਪ੍ਰੇਰਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਨੂੰ ਖੰਭ ਲਗਾਏ ਹਨ, ਇਸ ਲਈ ਸਾਡੇ ਵਿਦਿਆਰਥੀ ਖੁੱਲ੍ਹੇ ਅਸਮਾਨ ਵਿੱਚ ਆਜ਼ਾਦੀ ਨਾਲ ਉਡਾਰੀਆਂ ਮਾਰਨ।
 
 
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ ਹਨ ਅਤੇ ਸਰਕਾਰ ਨੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਨੂੰ ਨਿਜੀ ਖੇਤਰ ਤੋਂ ਵੀ ਵਧੀਆ ਬਣਾਉਣ ਦਾ ਟੀਚਾ ਮਿੱਥਿਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਇਲਾਜ ਲਈ ਨਿਜੀ ਹਸਪਤਾਲਾਂ ਵੱਲ ਤੇ ਸਰਕਾਰ ਵੱਲੋਂ ਸਕਿੱਲ ਅਧਾਰਤ ਸਿੱਖਿਆ ਦੇਣ ਦੀ ਸ਼ੁਰੂਆਤ ਤਹਿਤ ਨੌਜਵਾਨਾਂ ਨੂੰ ਸਿੱਖਿਆ ਤੇ ਰੋਜ਼ਗਾਰ ਲਈ ਵਿਦੇਸ਼ਾਂ ਵੱਲ ਭੱਜਣ ਦੀ ਲੋੜ ਨਹੀਂ ਪਵੇਗੀ।  ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਆਰਬੀਐਲ ਬੈਂਕ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਪੜ੍ਹ-ਲਿਖਕੇ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਤ ਕੀਤਾ।
 
 
ਆਰਬੀਐਲ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਤੇ ਸੀਈਓ, ਆਰ ਸੁਬਰਾਮਣਿਆਕੁਮਾਰ ਨੇ ਕਿਹਾ, "'ਕਮਿਊਨਿਟੀ ਐਜ਼ ਦ ਕਾਜ਼' ਦੇ ਮਿਸ਼ਨ ਤੇ ਉਮੀਦ 1000' ਦੇ ਤਹਿਤ ਉਨ੍ਹਾਂ ਦੀ ਬੈਂਕ ਨਿਰੰਤਰ ਸਹਾਇਤਾ ਰਾਹੀਂ ਲੜਕੀਆਂ ਦੇ ਜੀਵਨ ਵਿੱਚ ਇੱਕ ਸਾਰਥਕ ਬਦਲਾਅ ਲਿਆਉਣ ਤੇ ਇੱਕ  ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
 
 
” ਸਮਾਗਮ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਪ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੱਗਾ, ਕਰਨਲ ਜੇਵੀ ਸਿੰਘ, ਜਸਬੀਰ ਸਿੰਘ ਗਾਂਧੀ, ਲਾਲ ਸਿੰਘ ਤੇ ਮਨਦੀਪ ਸਿੰਘ ਵਿਰਦੀ ਸਮੇਤ ਹੋਰ ਪਤਵੰਤੇ, ਸਕੂਲੀ ਵਿਦਿਆਰਥਣਾਂ ਤੇ ਅਧਿਆਪਕ ਮੌਜੂਦ ਸਨ।

Have something to say? Post your comment

 

More in Malwa

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਆਉਂਦੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ