Friday, November 22, 2024

Chandigarh

ਪਿੰਡਾਂ ਵਿੱਚ ਬਣ ਰਹੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾਵੇ ਤੇਜ਼ : ਡਿਪਟੀ ਕਮਿਸ਼ਨਰ

February 22, 2024 01:49 PM
SehajTimes
ਮੋਹਾਲੀ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦਾ ਕੰਮ ਜਲਦ ਨੇਪਰੇ ਚਾੜ੍ਹਿਆ ਜਾਵੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ 143 ਖੇਡ ਮੈਦਾਨ ਬਣਾਏ ਜਾਣੇ ਹਨ, ਜਿਨ੍ਹਾਂ ਵਿੱਚੋਂ 37 ਬਣ ਗਏ ਹਨ ਤੇ 76 ਸਬੰਧੀ ਕੰਮ ਜਾਰੀ ਹੈ। ਇਹਨਾਂ ਕਾਰਜਾਂ ਉੱਤੇ ਹੁਣ ਤੱਕ ਕਰੀਬ 344 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਇਸ ਦੇ ਨਾਲ ਨਾਲ ਵਧੀਕ ਡਿਪਟੀ ਕਮਿਸ਼ਨਰ ਨੇ ਐਮਪੀਲੈਡ ਤਹਿਤ ਬਕਾਇਆ ਪ੍ਰੋਜੈਕਟਾਂ ਨੂੰ ਫੌਰੀ ਸਿਰੇ ਚੜ੍ਹਾਉਣ ਦੇ ਨਿਰਦੇਸ਼ ਵੀ ਦਿੱਤੇ। ਸ਼੍ਰੀਮਤੀ ਚੌਧਰੀ ਨੇ ਪਖਾਨਿਆਂ, ਛਪੜਾਂ ਦੀ ਸਾਫ-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡਾਂ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।
 
 
ਪਿੰਡਾਂ ਵਿੱਚ ‘ਅੰਮ੍ਰਿਤ ਸਰੋਵਰ’ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ ਵੱਖ ਕਾਰਜ ਕਰਵਾਏ ਜਾਣ। ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ। ਉਹਨਾਂ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਮਿੰਨੀ ਜੰਗਲ ਵਿਕਸਤ ਕਰਨ, ਸਾਂਝਾ ਜਲ ਤਾਲਾਬ ਸਕੀਮ ਤਹਿਤ ਹੋਰ ਤਾਲਾਬ ਬਣਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਛਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਖੁਦ ਫੀਲਡ ਵਿਚ ਜਾ ਕੇ ਪ੍ਰੋਜ਼ੈਕਟਾਂ ਦੀ ਨਿਗਰਾਨੀ ਕਰਨ। ਪਿੰਡਾਂ ਦੀ ਸਾਫ ਸਫਾਈ ਅਹਿਮ ਮਕਸਦ ਹੈ, ਜਿਸ ਵਾਸਤੇ ਜ਼ਿਲ੍ਹੇ ਦੇ ਬੀ.ਡੀ.ਓਜ਼ ਖੁਦ ਨਿਰੀਖਣ ਕਰਨ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਦੇ ਰੂਪ ਵਿਚ ਬਦਲਿਆ ਜਾ ਸਕੇ। ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ