Sunday, April 20, 2025

Chandigarh

ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪਾਂ ਤਹਿਤ ਵੱਡੀ ਗਿਣਤੀ ਲੋਕ ਲੈ ਰਹੇ ਲਾਭ : SDM

February 22, 2024 02:19 PM
SehajTimes
ਖਰੜ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਲਗਾਤਾਰ ਸਾਰਥਕ ਨਤੀਜੇ ਨਿਕਲ ਰਹੇ ਹਨ। ਇਸ ਮੁਹਿੰਮ ਨਾਲ ਲੋਕਾਂ ਨੂੰ ਹੱਥੋ ਹੱਥ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ। ਇਹ ਜਾਣਕਾਰੀ ਐਸ.ਡੀ.ਐਮ.ਸ੍ਰੀ ਗੁਰਮੰਦਰ ਸਿੰਘ ਵੱਲੋਂ ਪਿੰਡ ਘੰਡੋਲੀ, ਸਲਾਮਤਪੁਰ, ਰਸੂਲਪੁਰ, ਪੜਛ, ਤੀੜਾ ਅਤੇ ਰਹਿਮਨਪੁਰ ਵਿਖੇ ਲਗਾਏ ਗਏ ਕੈਂਪਾਂ ਦੌਰਾਨ ਦਿੱਤੀ। ਐਸ.ਡੀ.ਐਮ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲੱਗੇ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹਨ ਅਤੇ ਲੋਕਾਂ ਪਾਸੋਂ ਇਹਨਾਂ ਕੈਂਪਾਂ ਦੌਰਾਨ ਜਿੰਨੀਆਂ ਵੀ ਅਰਜੀਆਂ ਪ੍ਰਾਪਤ ਹੋਈਆਂ ਹਨ ਉਹਨਾਂ ਵਿੱਚੋਂ ਬਹੁਤ ਸਾਰੀਆਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਭਾਵ ਲੋਕਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਸਰਕਾਰੀ ਸੇਵਾ ਮੌਕੇ ਤੇ ਹੀ ਮੁਹਈਆ ਕਰਵਾ ਦਿੱਤੀਆਂ ਗਈਆਂ। ਐਸ.ਡੀ.ਐਮ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਹਨਾਂ ਲੋਕ ਸੁਵਿਧਾ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਕੰਮ ਵਿੱਚ ਸਰਕਾਰ ਕਾਮਯਾਬ ਹੋਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ

Have something to say? Post your comment

 

More in Chandigarh

ADC ਅਨਮੋਲ ਧਾਲੀਵਾਲ ਵੱਲੋਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨੀਅਰਾਂ, ਸੀਵਰੇਜ ਤੇ ਜਲ ਸਪਲਾਈ ਬੋਰਡ, ਡ੍ਰੇਨੇਜ ਅਧਿਕਾਰੀਆਂ ਤੇ ਸਹਾਇਕ ਟਾਊਨ ਪਲਾਨਰਾਂ ਨਾਲ ਮੀਟਿੰਗ

ਜ਼ਿਲ੍ਹਾ ਪੁਲਿਸ ਸ਼ਨੀਵਾਰ ਨੂੰ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਹੱਲ ਲਈ ਪੁਲਿਸ ਸਟੇਸ਼ਨ ਪੱਧਰੀ ਸਮਾਧਾਨ ਕੈਂਪ ਲਗਾਏਗੀ

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਲਾਲ ਚੰਦ ਕਟਾਰੂਚੱਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ