ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਖਿਲਾਫ਼ CBI ਨੇ ਕਾਰਵਾਈ ਕੀਤੀ ਹੈ । ਸੀਬੀਆਈ ਨੇ ਉਨ੍ਹਾਂ ਦੇ ਦਿੱਲੀ ਵਾਲੇ ਘਰ ਸਣੇ 30 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਵੀਰਵਾਰ ਸਵੇਰ ਤੋਂ ਦਿੱਲੀ ਵਿੱਚ ਮਲਿਕ ਦੇ ਟਿਕਾਣੇ ‘ਤੇ ਕਾਰਵਾਈ ਚੱਲ ਰਹੀ ਹੈ ।
ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਨੇ ਇਹ ਛਾਪੇਮਾਰੀ ਹਾਈਡ੍ਰੋਪਾਵਰ ਪ੍ਰਾਜੈਕਟ ਮਾਮਲੇ ਵਿੱਚ ਕੀਤੀ ਹੈ। ਸੀਬੀਆਈ ਨੇ ਬੀਮਾ ਘੁਟਾਲੇ ਵਿੱਚ ਮਲਿਕ ਖਿਲਾਫ਼ ਕਾਰਵਾਈ ਕੀਤੀ ਹੈ । ਬੀਮਾ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਨੇ ਸੱਤਿਆਪਾਲ ਮਲਿਕ ਅਤੇ ਉਸ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।
CBI ਦੀ ਰੇਡ ਮਗਰੋਂ ਸੱਤਿਆਪਾਲ ਮਲਿਕ ਨੇ ਟਵੀਟ ਕਰਦਿਆਂ ਕਿਹਾ,”ਮੈਂ ਪਿਛਲੇ 3-4 ਦਿਨਾਂ ਤੋਂ ਬੀਮਾਰ ਹਾਂ ਅਤੇ ਹਸਪਤਾਲ ਵਿੱਚ ਦਾਖਲ ਹਾਂ। ਇਸ ਦੇ ਮੇਰੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮੈਂ ਕਿਸਾਨ ਦਾ ਪੁੱਤ ਹਾਂ, ਇਨ੍ਹਾਂ ਛਾਪਿਆਂ ਤੋਂ ਨਹੀਂ ਡਰਾਂਗਾ । ਮੈਂ ਕਿਸਾਨਾਂ ਦੇ ਨਾਲ ਹਾਂ।”