Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Chandigarh

ਪੰਜਾਬ ਸਰਕਾਰ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

February 22, 2024 08:18 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਬਣੇ ਹਾਲਾਤਾਂ ਨਾਲ ਬਹੁਤ ਹੀ ਸੁਚੱਜੇ ਅਤੇ ਕਾਰਗਰ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਭਾਰਤ ਸਰਕਾਰ ਦੇ ਸਕੱਤਰ ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਪੰਜਾਬ ਸਰਕਾਰ ਦੀ ਆਗਿਆ ਨਾਲ ਹੀ ਸ਼ੰਭੂ ਅਤੇ ਢਾਬੀ-ਗੁਜਰਾਂ ਬਾਰਡਰ 'ਤੇ ਵੱਡੀ ਗਿਣਤੀ ਲੋਕ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਆਪਣੇ ਸੰਘਰਸ਼ ਲਈ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਤਾਕਤ ਦਾ ਪ੍ਰਯੋਗ ਕਰਦਿਆਂ ਉਨ੍ਹਾਂ ਨੂੰ ਹਰਿਆਣਾ ਵਿੱਚੋਂ ਲੰਘਣ ਨਹੀਂ ਦਿੱਤਾ। ਮੁੱਖ ਸਕੱਤਰ ਨੇ ਕਿਹਾ ਕਿ ਕਿਸਾਨ ਸਮੂਹਾਂ ਦੀ ਆਵਾਜਾਈ 'ਤੇ ਲਾਈ ਗਈ ਇਸ ਪਾਬੰਦੀ ਕਰਕੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਦੋ ਜਗ੍ਹਾ ਲੋਕ ਇਕੱਠੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਥੇ ਇਹ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਕਿਸਾਨਾਂ ਦਾ ਅੰਦੋਲਨ ਕਾਫ਼ੀ ਹੱਦ ਤੱਕ ਸ਼ਾਂਤਮਈ ਰਿਹਾ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ, ਤਾਕਤ ਅਤੇ ਡਰੋਨਾਂ ਸਮੇਤ ਦੰਗਿਆਂ ‘ਤੇ ਕਾਬੂ ਪਾਉਣ ਵਾਲੇ ਹੋਰ ਉਪਾਵਾਂ ਦੀ ਵੱਡੇ ਪੱਧਰ ‘ਤੇ ਵਰਤੋਂ ਕੀਤੇ ਜਾਣ ਕਾਰਨ ਲਗਭਗ 160 ਵਿਅਕਤੀਆਂ ਦੇ ਜਖ਼ਮੀ ਹੋਣ ਦੀ ਖਬਰ ਹੈ।
 
ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਦੇ ਬਾਵਜੂਦ ਪੰਜਾਬ ਸਰਕਾਰ ਲੋਕਾਂ ਦੇ ਇਕੱਠ ਨੂੰ ਸੁਚਾਰੂ ਢੰਗ ਨਾਲ ਸੰਭਾਲਣ ਵਿੱਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਕਿ ਸਰਹੱਦ 'ਤੇ ਲੋਕਾਂ ਦਾ ਜ਼ਿਆਦਾ ਇਕੱਠ ਨਾ ਹੋਵੇ, ਸੂਬਾਈ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਬਾਕਾਇਦਾ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਪ੍ਰਦਰਸ਼ਨਕਾਰੀਆਂ ਦੀ ਆੜ ਵਿੱਚ ਸ਼ਰਾਰਤੀ ਅਨਸਰਾਂ/ਕਾਨੂੰਨ ਭੰਗ ਕਰਨ ਵਾਲਿਆਂ ਵੱਲੋਂ ਕੋਈ ਗੜਬੜੀ ਦੀ ਸੂਚਨਾ ਵੀ ਨਹੀਂ ਹੈ, ਜਿਸ ‘ਤੇ ਪੁਲਿਸ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ। ਮੁੱਖ ਸਕੱਤਰ ਨੇ ਕਿਹਾ ਕਿ ਅਜਿਹੇ ਤੱਤਾਂ ਸਬੰਧੀ ਅੰਦਰੂਨੀ ਰਿਪੋਰਟਾਂ ਇਕੱਤਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋੜ ਪੈਣ 'ਤੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਕਿਸਾਨ ਯੂਨੀਅਨਾਂ ਵੱਲੋਂ ਜਿਨ੍ਹਾਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਨ੍ਹਾਂ ਸਾਰੀਆਂ ਮੰਗਾਂ ਦਾ ਹੱਲ ਭਾਰਤ ਸਰਕਾਰ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਨ ਦੇ ਆਪਣੇ ਯਤਨਾਂ ਤਹਿਤ ਚਾਰ ਮੀਟਿੰਗਾਂ ਕੀਤੀਆਂ ਜਿਨ੍ਹਾਂ ਵਿੱਚ ਕੇਂਦਰੀ ਮੰਤਰੀਆਂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਵਿੱਚ ਨਾ ਸਿਰਫ਼ ਪੰਜਾਬ ਸਰਕਾਰ ਵੱਲੋਂ ਸਹਾਇਤਾ ਕੀਤੀ ਗਈ ਬਲਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਸਮੇਤ ਤਿੰਨ ਵਾਰ ਮੀਟਿੰਗਾਂ ਵਿੱਚ ਵਿਅਕਤੀਗਤ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਕ ਮੀਟਿੰਗ ਮੁੱਖ ਮੰਤਰੀ ਹਾਜ਼ਰ ਨਾ ਹੋ ਸਕੇ ਤਾਂ ਪੰਜਾਬ ਦੇ ਇੱਕ ਕੈਬਨਿਟ ਮੰਤਰੀ ਸਮੇਤ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਕਰਨ ਅਤੇ ਕੇਂਦਰੀ ਮੰਤਰੀਆਂ ਦੀ ਸਹਾਇਤਾ ਲਈ ਤਾਇਨਾਤ ਕੀਤਾ ਗਿਆ ਸੀ।
 
ਸ੍ਰੀ ਅਨੁਰਾਗ ਵਰਮਾ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਨੂੰ ਹੋਰ ਹਮਦਰਦੀ ਨਾਲ ਵਾਚਿਆ ਜਾਵੇ ਤਾਂ ਜੋ ਇਸ ਮਸਲੇ ਨੂੰ ਆਪਸੀ ਸਹਿਮਤੀ ਨਾਲ ਹੱਲ ਕੀਤਾ ਜਾ ਸਕੇ। ਮੁੱਖ ਸਕੱਤਰ ਨੇ ਕਿਹਾ ਕਿ ਅਸਲ ਵਿੱਚ ਜਿਹੜੀਆਂ ਕਿਸਾਨ ਯੂਨੀਅਨਾਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ, ਉਹ ਇਸ ਗੱਲ ਤੋਂ ਜਾਣੂ ਹਨ ਕਿ ਉਨ੍ਹਾਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਹਨ ਤਾਂ ਜੋ ਧਰਨਿਆਂ ਕਾਰਨ ਪੈਦਾ ਹੋਈ ਸਥਿਤੀ ਨੂੰ ਜਲਦ ਨਿਪਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣਾ ਬਹੁਤ ਅਹਿਮ ਹੈ ਅਤੇ ਇੰਨੇ ਵੱਡੇ ਪ੍ਰਦਰਸ਼ਨ ਨਾਲ ਨਜਿੱਠਣ ਵੇਲੇ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਮੁੱਚੀ ਪੁਲਿਸ ਫੋਰਸ ਸਥਿਤੀ ਬਾਰੇ ਜਾਣੂ ਹੈ ਅਤੇ ਫਿਲਹਾਲ ਸਥਿਤੀ ਕਾਬੂ ਹੇਠ ਹੈ। ਮੁੱਖ ਸਕੱਤਰ ਨੇ ਪੰਜਾਬ ਦੀ ਸਥਿਤੀ ਬਾਰੇ ਮੀਡੀਆ ਰਿਪੋਰਟਾਂ 'ਤੇ ਗੌਰ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸਥਿਤੀ ਨੂੰ ਸ਼ਾਂਤਮਈ ਅਤੇ ਕਾਬੂ ਹੇਠ ਰੱਖਣ ਲਈ ਡੀਆਈਜੀ ਰੈਂਕ ਦੇ ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਸਮੇਤ 2,000 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉੱਚ ਪੱਧਰ 'ਤੇ ਸਥਿਤੀ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਸ਼ਾਂਤੀ ਭੰਗ ਕਰਨ ਵਾਲੀ ਕਿਸੇ ਵੀ ਗਤੀਵਿਧੀ ਨੂੰ ਰੋਕਣ ਲਈ ਲੋੜ ਪੈਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Chandigarh

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ 

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਗ੍ਰਾਮ ਪੰਚਾਇਤ ਰਜਾਪੁਰ ਦੀ ਸ਼ਾਮਲਾਤ ਜ਼ਮੀਨ ਨਜਾਇਜ਼ ਕਾਬਜਕਾਰਾਂ ਪਾਸੋਂ ਛੁਡਵਾਈ ਗਈ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : DIG Nilambari Jagdale

DIG Nilambari Jagdale ਦੀ ਅਗਵਾਈ ਵਿੱਚ Balongi ਖੇਤਰ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ ; 15 ਫ਼ੀਸਦ ਰਕਬਾ ਵਧਿਆ

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ