ਫ਼ਸਲਾਂ ਦੇ ਸਮਰਥਨ ਮੁੱਲ (MSP) ਅਤੇ ਹੋਰ ਕਿਸਾਨੀ ਨੂੰ ਮੰਗਾਂ ਨੂੰ ਲੈ ਕੇ ਕਿਸਾਨਾਂ ਜਥੇਬੰਦੀਆਂ ਵੱਲੋਂ ਦਿੱਲੀ ਪ੍ਰਦਰਸ਼ਨ ਕਰਨ ਨੂੰ ਲੈ ਕੇ ਹਰਿਆਣਾ ਦੀਆਂ ਸਰਹੱਦਾਂ ’ਤੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਲਾਈਆਂ ਰੋਕਾਂ ਨੂੰ ਹਟਾਉਣ ਲਈ ਵਿੱਢੇ ਸੰਘਰਸ਼ ਵਿੱਚ ਬੀਤੇ ਦਿਨੀਂ ਖ਼ਨੌਰੀ ਬਾਰਡਰ ’ਤੇ ਪੰਜਾਬ ਦੇ ਕਿਸਾਨ ਸ਼ੁਭਕਰਨ ਸਿੰਘ (Shubhkaran singh) ਦੀ ਮੌਤ ਤੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੱਜ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਬੁੱਧਵਾਰ ਦਾ ਦਿਨ ਹਰਿਆਣਾ ਦੀਆਂ ਸਰਹੱਦਾਂ ’ਤੇ ਸ਼ਾਂਤਵਾਲਾ ਰਿਹਾ। ਕਿਸਾਨ ਜਥੇਬੰਦੀਆਂ ਨੇ ਸ਼ੁਭਕਰਨ ਸਿੰਘ (Shubhkaran singh) ਦੀ ਮੌਤ ’ਤੇ ਡੂੰਘਾ ਰੋਸ ਜਿਤਾਉਂਦਿਆਂ ਹੋਇਆਂ ਅੱਜ (24 ਫ਼ਰਵਰੀ) ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 26 ਮਾਰਚ ਨੂੰ ਪੂਰੇ ਦੇਸ਼ ਦੇ ਰਾਜਮਾਰਗਾਂ ’ਤੇ ਟਰੈਕਟਰ ਰੈਲੀਆਂ ਕੱਢਣ ਅਤੇ 14 ਮਾਰਚ ਨੂੰ ਦਿੱਲੀ ਵਿੱਚ ਕਿਸਾਨ-ਮਜ਼ਦੂਰ ਮਹਾਂਪੰਚਾਇਤ ਦਾ ਐਲਾਨ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ (Shubhkaran singh) ਦੀ ਮੌਤ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ ਤਿੰਨ ਘੰਟੇ ਲਈ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ ਸੀ। ਹਰਿਆਣਾ ਵਿੱਚ ਸ਼ੁਭਕਰਨ ਸਿੰਘ (Shubhkaran singh) ਦੀ ਮੌਤ ਦੇ ਰੋਸ ਵਜੋਂ ਚਡੂਨੀ ਗਰੁੱਪ ਵੱਲੋਂ ਵੀ ਸੜਕਾਂ ਜਾਮ ਕੀਤੇ ਜਾਣ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਹਨ। ਇਸ ਤੋਂ ਇਲਾਵਾ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਸ਼ੁਭਕਰਨ ਸਿੰਘ (Shubhkaran singh) ਦੀ ਮੌਤ ਦੇ ਰੋਸ ਵਜੋਂ ਕਿਸਾਨਾਂ ਨੇ ਕੇਂਦਰੀ ਗ੍ਰਹਿ ਮੰਤਰੀ, ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਵੀ ਸਾੜਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ।