Friday, November 22, 2024

Chandigarh

ਸ਼ਹੀਦ ਹੋਏ Shubkaran Singh ਦੇ ਪਰਿਵਾਰ ਲਈ CM MANN ਦਾ ਵੱਡਾ ਐਲਾਨ

February 23, 2024 02:45 PM
SehajTimes

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਖਨੋਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ 1 ਕਰੋੜ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ ਨਾਲ ਹੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ ਹੈ ਕਿ ਖਨੋਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ 1 ਕਰੋੜ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਦੋਸੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ

ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
 
• ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ

ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।
 
• ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ।
 
• ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਜਾਣ ਤੋਂ ਰੋਕ ਰਹੀਆਂ ਹਨ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ।     

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ