ਪਟਿਆਲਾ : ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅੱਜ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੀ ਸ਼ਾਮਲ ਸਨ। ਇਸ ਮੁਲਾਕਾਤ ਦੌਰਾਨ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਅਤੇ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਲਈ ਡਟਵਾਂ ਪਹਿਰਾ ਵੀ ਦਿੱਤਾ। ਇਸ ਦੌਰਾਨ ਉਨ੍ਹਾਂ ਕਿਸਾਨ ਸੰਘਰਸ਼ ਦੀ ਜਿੱਤ ਅਤੇ ਚੜ੍ਹਦੀਕਲਾ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿਸਾਨ ਆਗੂ ਡੱਲੇਵਾਲ ਨੂੰ ਕਿਹਾ ਕਿ ਉਹ ਲਗਾਤਾਰ ਕਿਸਾਨ ਸੰਘਰਸ਼ ਵਿਚ ਜਾ ਰਹੇ ਹਨ ਅਤੇ ਜਥੇਬੰਦੀਆਂ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ ਸੰਘਰਸ਼ ਵਿਚ ਹਰ ਸੰਭਵ ਮਦਦ ਕਰੇਗੀ। ਜਥੇਦਾਰ ਪੰਜੋਲੀ ਨੇ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਇਸ ਰਵੱਈਏ ਨੇ ਸਾਰਿਆਂ ਦੇ ਹਿਰਦੇ ਨੂੰ ਸੱਟ ਮਾਰੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਦੇ ਗ੍ਰਹਿ ਮੰਤਰੀ ਅਤੇ ਡੀਜੀਪੀ ਹਰਿਆਣਾ ਦੇ ਖਿਲਾਫ਼ 302 ਦਾ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸ਼ਹੀਦ ਹੋਏ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ਵਿਚ ਮਤਾ ਪਾ ਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਇਸ ਕਦਮ ਦਾ ਨਿੰਦਾ ਮਤਾ ਪਾਵੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਜੀ ਚਹਿਲ, ਸਰਦਾਰ ਰਣਧੀਰ ਸਿੰਘ ਨਲੀਨਾ, ਸਰਦਾਰ ਹਰਦੀਪ ਸਿੰਘ ਖਹਿਰਾ, ਸਰਦਾਰ ਗੁਰਨਾਮ ਸਿੰਘ ਅਬਲੋਵਾਲ, ਸਰਦਾਰ ਸਤਿਨਾਮ ਸਿੰਘ ਧਨੋਰੀ, ਸਰਦਾਰ ਜੋਗਿੰਦਰ ਸਿੰਘ ਪੰਛੀ ,ਸਰਦਾਰ ਗੁਰਮੀਤ ਸਿੰਘ ਦਾਖਾ (ਪਟਿਆਲਾ) ਸਰਦਾਰ ਸੁਖਵਿੰਦਰ ਸਿੰਘ ਧਿਮਾਨ, ਸਰਦਾਰ ਸੁਖਵੀਰ ਸਿੰਘ ਅਬਲੋਵਾਲ , ਸਰਦਾਰ ਰਣਧੀਰ ਸਿੰਘ ਰੱਖੜੀ ਅਤੇ ਸਰਦਾਰ ਲਵਪ੍ਰੀਤ ਸਿੰਘ ਪੰਜੋਲੀ ਆਦਿ ਸ਼ਾਮਲ ਸਨ।