ਹਰਿਆਣਾ : ਕਿਸਾਨਾਂ ਵੱਲੋਂ ਫ਼ਸਲਾਂ ਦੇ ਸਮਰਥਨ ਮੁੱਲ (MSP) ਨੂੰ ਲੈ ਕੇ ਦਿੱਲੀ ਕੂਚ (Delhi Chalo) ਕਰਨ ਦਾ ਐਲਾਨ ਕੀਤਾ ਹੋਇਆ ਹੈ। ਪੰਜਾਬ ਦੇ ਵੱਖ ਵੱਖ ਸੂਬਿਆਂ ਤੋਂ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਵੱਲ ਨੂੰ ਵੱਧ ਰਹੇ ਹਨ ਪਰ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ (Shambhu Bordar) ਅਤੇ ਖਨੌਰੀ ਬਾਰਡਰ (Khanori Bordar) ’ਤੇ ਕਿਸਾਨਾਂ ਨੂੰ ਰੋਕਿਆ ਹੋਇਆ ਹੈ। ਇਸੇ ਤਹਿਤ ਬੀਤੇ ਦਿਨੀਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਬੱਲੋ (Shubhkaran Singh Ballu) ਦੀ ਸਿਰ ਦੇ ਪਿਛਲੇ ਪਾਸੇ ਗੋਲੀ ਵੱਜਣ ਕਾਰਨ ਮੌਤ ਹੋ ਚੁੱਕੀ ਹੈ ਜਿਸ ਕਾਰਨ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵਿੱਚ ਇਸ ਗੱਲ ਦਾ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਦੂਜੀ ਵਾਰ ਲੱਗੇ ਇਸ ਕਿਸਾਨ ਧਰਨੇ ਵਿੱਚ ਹੋਰ ਵੀ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਸ਼ੁਭਕਰਨ ਸਿੰਘ ਬੱਲੋ (ShubhKaran Singh Ballu) ਦੀ ਹੋਈ ਮੌਤ ਦਾ ਕਿਸਾਨਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਗੱਲ ਨੂੰ ਲੈ ਕੇ ਹਰਿਆਣਾ ਸਰਕਾਰ (Haryana Government) ਸਵਾਲਾਂ ਦੇ ਘੇਰੇ ਵਿੱਚ ਆ ਖੜ੍ਹੀ ਹੈ। ਬੀਤੇ ਦਿਨ ਕਿਸਾਨਾਂ ਵੱਲੋਂ ਕਾਲਾ ਦਿਵਸ (Black Day) ਮਨਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ ’ਤੇ ਕੇਂਦਰੀ ਗ੍ਰਹਿ ਮੰਤਰੀ, ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਦੇ ਪੁਤਲੇ ਵੀ ਸਾੜੇ ਗਏ ਸਨ। ਸ਼ੁਭਕਰਨ ਸਿੰਘ ਬੱਲੋ (ShubhKaran Singh Ballu) ਦੀ ਮੌਤ ਦਾ ਰੋਸ ਕਿਸਾਨਾਂ ਵਿੱਚ ਕਾਫ਼ੀ ਪਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮੋਮਬੱਤੀ ਮਾਰਚ (Candlelight March) ਕੱਢਣ ਦਾ ਫ਼ੈਸਲਾ ਲਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ 25 ਫ਼ਰਵਰੀ ਨੂੰ ਸ਼ੰਭੂ ਅਤੇ ਖ਼ਨੌਰੀ ਬਾਰਡਰ ’ਤੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। 26 ਫ਼ਰਵਰੀ ਨੂੰ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਪੁਤਲੇ ਸਾੜੇ ਜਾਣਗੇ ਅਤੇ 27 ਫ਼ਰਵਰੀ ਨੂੰ ਰਾਸ਼ਟਰੀ ਪੱਧਰ ਦੀ ਬੈਠਕ ਹੋਵੇਗੀ। 29 ਫ਼ਰਵਰੀ ਨੂੰ ਕਿਸਾਨਾਂ ਵੱਲੋਂ ਵੱਡੇ ਸੰਘਰਸ਼ ਦਾ ਫ਼ੈਸਲਾ ਲੈਣ ਦੀਆਂ ਕਨਸੌਆਂ ਵੀ ਮਿਲ ਰਹੀਆਂ ਹਨ।